ਚੰਡੀਗੜ੍ਹ: ਭਾਰਤ ਵਿੱਚ ਸੈਰ-ਸਪਾਟਾ ਵੀਜ਼ਾ ਲੈ ਕੇ ਆਪਣਾ ਧਰਮ ਪ੍ਰਚਾਰ ਕਰਨ ਵਾਲੇ ਤਬਲੀਗੀ ਮਰਕਜ਼ ਉੱਤੇ ਹਰਿਆਣਾ ਸਰਕਾਰ ਕਾਰਵਾਈ ਕਰੇਗੀ। ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰਾਜ ਵਿੱਚ ਤਬਲੀਗੀ ਮਰਕਜ਼ ਜਮਾਤ ਦੇ 927 ਮੈਂਬਰ ਮੌਜੂਦ ਹਨ ਅਤੇ ਉਨ੍ਹਾਂ ਵਿਚੋਂ 107 ਉਹ ਲੋਕ ਹਨ ਜੋ ਵਿਦੇਸ਼ ਤੋਂ ਆਏ ਹਨ।
ਗ੍ਰਹਿ ਮੰਤਰੀ ਅਨਿਲ ਵਿਜ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਰਾਜ ਦੇ ਮੁੱਖ ਮੰਤਰੀ ਮਨੋਹਰ ਲਾਲ ਨਾਲ ਹੋਈ ਵੀਡੀਓ ਕਾਨਫਰੰਸਿੰਗ ਮੀਟਿੰਗ ਵਿੱਚ ਹਿੱਸਾ ਲੈਣ ਲਈ ਚੰਡੀਗੜ੍ਹ ਆਏ ਸਨ। ਇਸ ਮੌਕੇ ਉਨ੍ਹਾਂ ਨੇ ਹਰਿਆਣਾ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਰਾਜ ਵਿੱਚ ਸਥਿਤੀ ਕਾਬੂ ਵਿੱਚ ਹੈ। ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਵਿਜ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਕੀਤੀ ਸੀ ਜਿਸ ਵਿੱਚ ਉਨ੍ਹਾਂ ਨੇ ਸਾਰੇ ਰਾਜਾਂ ਦੇ ਤਾਜ਼ਾ ਹਾਲਾਤਾਂ ਦਾ ਵੇਰਵਾ ਦਿੱਤਾ ਅਤੇ ਦਿਸ਼ਾ ਨਿਰਦੇਸ਼ ਦਿੰਦੇ ਹੋਏ ਉਨ੍ਹਾਂ ਨੂੰ ਇਸ ਲੜਾਈ ਵਿੱਚ ਜਿੱਤ ਦਾ ਭਰੋਸਾ ਵੀ ਦਿੱਤਾ।