ਚੰਡੀਗਰੜ੍ਹ: ਪੰਜਾਬ ਹਰਿਆਣਾ ਹਾਈ ਕੋਰਟ ਨੇ ਰੋਹਤਕ ਜਬਰ ਜਨਾਹ ਮਾਮਲੇ ਦੇ ਦੋਸ਼ਿਆਂ ਦੀ ਫਾਂਸੀ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਹੈ। ਇਹ ਮਾਮਲਾ ਸਾਲ 2015 ਦਾ ਹੈ। ਮੁਲਜ਼ਮਾਂ ਨੇ ਇੱਕ ਨੇਪਾਲੀ ਲੜਕੀ ਨੂੰ ਅਗ਼ਵਾ ਕਰਕੇ ਉਸ ਨਾਲ ਜਬਰ ਜਨਾਹ ਕੀਤਾ ਸੀ।
ਇਸ ਮਾਮਲੇ ਦੀ ਸੁਣਵਾਈ ਪੰਜਾਬ ਹਰਿਆਣਾ ਹਾਈ ਕੋਰਟ ਦੇ ਜਸਟਿਸ ਨ ਏ.ਬੀ.ਚੌਧਰੀ ਦੀ ਸਵਿਧਾਨਕ ਬੈਂਚ ਨੇ ਕੀਤਾ। ਸਵਿਧਾਨਕ ਬੈਂਚ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੁਲਜ਼ਮਾਂ ਦੀ ਜ਼ਾਇਦਾਦ ਵੇਚ ਕੇ 50 ਲੱਖ ਰੁਪਏ ਜ਼ੁਰਮਾਨਾ ਵਸੂਲ ਕੀਤੇ ਜਾਣ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਵਿੱਚੋਂ 25 ਲੱਖ ਰੁਪਏ ਮ੍ਰਿਤਕ ਪੀੜਤਾ ਦੇ ਪਰਿਵਾਰ ਨੂੰ ਦਿੱਤੇ ਜਾਣ ਅਤੇ 25 ਲੱਖ ਦੀ ਰੁਪਏ ਸਰਕਾਰੀ ਖਾਤੇ ਵਿੱਚ ਜਮਾ ਕਰਵਾਏ ਜਾਣਗੇ।