ਪੰਜਾਬ

punjab

ETV Bharat / bharat

ਦਿੱਲੀ ਹਿੰਸਾ ਵਿੱਚ ਮਾਰੇ ਗਏ ਹੈੱਡ ਕਾਂਸਟੇਬਲ ਨੂੰ ਦਿੱਤਾ ਗਿਆ ਸ਼ਹੀਦ ਦਾ ਦਰਜਾ

ਦਿੱਲੀ ਹਿੰਸਾ ਵਿੱਚ ਮਾਰ ਗਏ ਹੈੱਡ ਕਾਂਸਟੇਬਲ ਰਤਨ ਲਾਲ ਨੂੰ ਕੇਂਦਰ ਸਰਕਾਰ ਨੇ ਸ਼ਹੀਦ ਦਾ ਦਰਜਾ ਦੇ ਦਿੱਤਾ ਹੈ।

Head Constable Ratan Lal
ਦਿੱਲੀ ਹਿੰਸਾ ਵਿੱਚ ਮਾਰੇ ਗਏ ਹੈੱਡ ਕਾਂਸਟੇਬਲ ਨੂੰ ਦਿੱਤਾ ਗਿਆ ਸ਼ਹੀਦ ਦਾ ਦਰਜਾ

By

Published : Feb 26, 2020, 1:04 PM IST

ਸੀਕਰ: ਦਿੱਲੀ ਵਿੱਚ ਹਿੰਸਾ ਦਾ ਸ਼ਿਕਾਰ ਹੋਏ ਹੈੱਡ ਕਾਂਸਟੇਬਲ ਰਤਨ ਲਾਲ ਨੂੰ ਕੇਂਦਰ ਸਰਕਾਰ ਨੇ ਸ਼ਹੀਦ ਦਾ ਦਰਜਾ ਦੇ ਦਿੱਤਾ ਹੈ। ਸੰਸਦ ਮੈਂਬਰ ਸੁਮੇਧਾਨੰਦ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਕਿਸ਼ਨ ਰੈੱਡੀ, ਜੇਪੀ ਨੱਡਾ ਨਾਲ ਗੱਲਬਾਤ ਤੋਂ ਬਾਅਦ ਬੁੱਧਵਾਰ ਨੂੰ ਇਸ ਦਾ ਐਲਾਨ ਕੀਤਾ।

ਰਤਨ ਲਾਲ ਨੂੰ ਸ਼ਹੀਦ ਦਾ ਦਰਜਾ ਦੇਣ ਤੋਂ ਇਲਾਵਾ ਉਸ ਦੀ ਪਤਨੀ ਨੂੰ ਨੌਕਰੀ ਅਤੇ ਮੈਰਿਟ ਅਨੁਸਾਰ ਇਕ ਕਰੋੜ ਰੁਪਏ ਦਾ ਪੈਕੇਜ ਮਿਲੇਗਾ।

ਦੱਸ ਦਈਏ ਕਿ ਐਨਆਰਸੀ ਅਤੇ ਸੀਏਏ ਦੇ ਵਿਰੋਧ ਵਿੱਚ ਦਿੱਲੀ ਵਿੱਚ ਚੱਲ ਰਹੇ ਵਿਰੋਧ ਪ੍ਰਦਰਸ਼ਨ ਵਿੱਚ ਹੈੱਡ ਕਾਂਸਟੇਬਲ ਦੀ ਮੌਤ ਹੋ ਗਈ ਸੀ।

ਹੈੱਡ ਕਾਂਸਟੇਬਲ ਰਤਨ ਲਾਲ ਜ਼ਿਲ੍ਹਾ ਸੀਕਰੀ ਦੇ ਪਿੰਡ ਤਿਹਾਵਲੀ ਦਾ ਰਹਿਣ ਵਾਲਾ ਸੀ। ਉਸ ਨੇ ਪਿੰਡ ਵਾਲਿਆਂ ਨੇ ਮੰਗ ਕੀਤੀ ਸੀ ਕਿ ਉਸ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ।

ਦਿੱਲੀ ਹਿੰਸਾ ਵਿੱਚ ਹੁਣ ਤੱਕ 18 ਲੋਕਾਂ ਦੀ ਮੌਤ ਹੋ ਗਈ ਹੈ ਅਤੇ 200 ਤੋਂ ਵੀ ਵੱਧ ਲੋਕ ਜ਼ਖਮੀ ਹਨ।

ABOUT THE AUTHOR

...view details