ਨਵੀਂ ਦਿੱਲੀ: ਦਿੱਲੀ-ਐਨਸੀਆਰ ਦੇ ਵਿੱਚ ਹਵਾ ਵਿੱਚ ਵੱਧੇ ਹੋਏ ਪ੍ਰਦੂਸ਼ਨ ਨੂੰ ਵੇਖਦੇ ਹੋਏ ਸੁਪਰੀਮ ਕੋਰਟ ਵੱਲੋਂ ਜਨਤਕ ਤੋਰ 'ਤੇ ਸਿਹਤ ਐਮਰਜੈਂਸੀ ਐਲਾਨੀ ਗਈ ਹੈ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਦਿੱਲੀ ਦੇ ਸਾਰੇ ਸਕੂਲ 5 ਨਵੰਬਰ ਤੱਕ ਬੰਦ ਰਹਿਣਗੇ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੁਪਰੀਮ ਕੋਰਟ ਦੇ ਨਿਰਦੇਸ਼ਤ ਪੈਨਲ ਨੇ 5 ਨਵੰਬਰ ਤੱਕ ਦਿੱਲੀ ਵਿੱਚ ਕਿਸੇ ਵੀ ਤਰ੍ਹਾਂ ਦੇ ਉਸਾਰੀ ਅਧੀਨ ਕਾਰਜਾਂ ਨੂੰ ਪਾਬੰਦੀ ਲਗਾਉਣ ਦੇ ਨਿਰਦੇਸ਼ ਦਿੱਤੇ ਹਨ।
ਦਿੱਲੀ ਦੇ ਵਿੱਚ ਪ੍ਰਦੂਸ਼ਣ ਦਾ ਪੱਧਰ ਕਾਫੀ ਵੱਧ ਗਿਆ ਹੈ। ਵਾਤਾਵਰਣ ਪ੍ਰਦੂਸ਼ਣ (ਰੋਕਥਾਮ ਅਤੇ ਨਿਯੰਤਰਣ) ਅਥਾਰਟੀ ਨੇ ਸਰਦੀਆਂ ਦੇ ਮੌਸਮ ਵਿੱਚ ਪਟਾਕੇ ਲਗਾਉਣ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ।
ਇਹ ਵੀ ਪੜ੍ਹੋ: ਖੱਟਰ ਤੇ ਕੈਪਟਨ ਸਰਕਾਰ ਕਰ ਰਹੀ ਕਿਸਾਨਾਂ ਨੂੰ ਪਰਾਲੀ ਸਾੜਨ ਲਈ ਮਜਬੂਰ: ਕੇਜਰੀਵਾਲ
ਵਾਤਾਵਰਣ ਪ੍ਰਦੂਸ਼ਣ ਰੋਕਥਾਮ ਅਥਾਰਟੀ ਦੇ ਚੇਅਰਪਰਸਨ ਭੂਰੇ ਲਾਲ ਨੇ ਉੱਤਰ ਪ੍ਰਦੇਸ਼, ਪੰਜਾਬ ਹਰਿਆਣਾ ਅਤੇ ਦਿੱਲੀ ਦੇ ਮੁੱਖ ਸਕੱਤਰਾਂ ਨੂੰ ਇੱਕ ਪੱਤਰ ਭੇਜਿਆ। ਇਸ ਪੱਤਰ ਵਿੱਚ ਉਨ੍ਹਾਂ ਨੇ ਲਿਖਿਆ ਸੀ ਕਿ ਵੀਰਵਾਰ ਰਾਤ ਨੂੰ ਦਿੱਲੀ-ਐਨਸੀਆਰ ਵਿੱਚ ਹਵਾ ਦੀ ਗੁਣਵਤਾ ਬਹੁਤ ਵਿਗੜ ਗਈ ਹੈ, ਹੁਣ ਇਹ ਗੰਭੀਰ ਪੱਧਰ ‘ਤੇ ਪਹੁੰਚ ਗਈ ਹੈ।
ਉਨ੍ਹਾਂ ਨੇ ਪੱਤਰ ਵਿੱਚ ਲਿਖਿਆ, “ਸਾਨੂੰ ਇਸ ਨੂੰ ਜਨਤਕ ਸਿਹਤ ਐਮਰਜੈਂਸੀ ਵਜੋਂ ਲੈਣਾ ਪੈ ਰਿਹਾ ਹੈ ਕਿਉਂਕਿ ਹਵਾ ਵਿੱਚ ਵੱਧੀ ਪ੍ਰਦੂਸ਼ਣ ਦੀ ਮਾਤਰਾ ਸਾਰਿਆਂ ਦੇ ਲਈ ਮਾੜੀ ਹੈ, ਖ਼ਾਸਕਰ ਕੇ ਇਸ ਦਾ ਅਸਰ ਸਾਡੇ ਬੱਚਿਆਂ ’ਤੇ ਪੈ ਰਿਹੈ ਹੈ।”
ਇਹ ਵੀ ਪੜ੍ਹੋ: ਸੁਖਬੀਰ ਬਾਦਲ ਨੇ ਪੀਐੱਮ ਮੋਦੀ ਨੂੰ ਲਿਖਿਆ ਪੱਤਰ, ਧਰਮੀ ਫ਼ੌਜੀਆਂ ਦੀਆਂ ਸਹੂਲਤਾਂ ਨੂੰ ਕੀਤਾ ਜਾਵੇ ਬਹਾਲ
ਕੇਜਰੀਵਾਲ ਨੇ ਦਿੱਲੀ ਵਿੱਚ ਪ੍ਰਦੂਸ਼ਣ ਤੋਂ ਬਚਾਅ ਲਈ ਸਕੂਲੀ ਬੱਚਿਆਂ ਨੂੰ ਮਾਸਕ ਵੰਡਣ ਦੇ ਲਈ 50 ਲੱਖ N95 ਮਾਸਕ ਖਰੀਦੇ ਹਨ। ਦਿੱਲੀ ਸਰਕਾਰ ਲਗਾਤਾਰ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਮਾਸਕ ਵੰਡ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਵਿੱਚ ਪਰਾਲੀ ਸਾੜਨ ਨਾਲ ਨਿਕਲਣ ਵਾਲਾ ਧੂੰਆਂ ਦਿੱਲੀ ਵਿੱਚ ਪ੍ਰਦੂਸ਼ਣ ਦਾ ਕਾਰਨ ਬਣਦਾ ਹੈ।
ਇਹ ਵੀ ਪੜ੍ਹੋ: ਚੰਡੀਗੜ੍ਹ ਵਿੱਚ ਜ਼ਮੀਨ ਹੇਠਾਂ ਮਿਲਿਆ ਗੁਪਤ ਬੰਕਰ
ਉਨ੍ਹਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਅਪੀਲ ਕੀਤੀ ਕਿ ਉਹ ਬੱਚਿਆਂ ਦੀ ਸਿਹਤ ਬਾਰੇ ਸੋਚਣ ਅਤੇ ਪਰਾਲੀ ਸਾੜਨ ਤੋਂ ਰੋਕਣ ਲਈ ਕਦਮ ਚੁੱਕਣ।