ਪੰਜਾਬ

punjab

ETV Bharat / bharat

ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਸਿਹਤ 'ਚ ਸੁਧਾਰ ਨਹੀਂ

ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਹਾਲਤ ਵਿੱਚ ਸੁਧਾਰ ਨਹੀਂ ਹੈ। ਉਨ੍ਹਾਂ ਦੇ ਦਿਮਾਗ ਦੀ ਸਰਜਰੀ ਕੀਤੀ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਸਥਿਤੀ ਨਾਜ਼ੁਕ ਬਣੀ ਹੋਈ ਹੈ।

ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਸਿਹਤ 'ਚ ਸੁਧਾਰ ਨਹੀਂ
ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਸਿਹਤ 'ਚ ਸੁਧਾਰ ਨਹੀਂ

By

Published : Aug 14, 2020, 3:18 PM IST

ਨਵੀਂ ਦਿੱਲੀ: ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਹਾਲਤ 'ਚ ਸ਼ੁੱਕਰਵਾਰ ਨੂੰ ਵੀ ਕੋਈ ਸੁਧਾਰ ਨਹੀਂ ਹੋਇਆ ਅਤੇ ਉਹ ਅਜੇ ਵੀ ਵੈਂਟੀਲੇਟਰ ‘ਤੇ ਹਨ।

ਪ੍ਰਣਬ ਮੁਖਰਜੀ (84) ਨੂੰ 10 ਅਗਸਤ ਨੂੰ ਆਰਮੀ ਰਿਸਰਚ ਐਂਡ ਰੈਫਰਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ ਅਤੇ ਉਥੇ ਉਨ੍ਹਾਂ ਦੀ ਦਿਮਾਗ ਦੀ ਸਰਜਰੀ ਕੀਤੀ ਗਈ ਸੀ। ਇਸ ਤੋਂ ਪਹਿਲਾਂ ਕੋਵਿਡ-19 ਜਾਂਚ 'ਚ ਉਨ੍ਹਾਂ ਦੇ ਸੰਕਰਮਿਤ ਹੋਣ ਦੀ ਪੁਸ਼ਟੀ ਹੋਈ ਸੀ।

ਹਸਪਤਾਲ ਨੇ ਇੱਕ ਬਿਆਨ ਵਿੱਚ ਕਿਹਾ, ‘ਅੱਜ ਸਵੇਰੇ (14 ਅਗਸਤ 2020) ਮਾਨਯੋਗ ਪ੍ਰਣਬ ਮੁਖਰਜੀ ਦੀ ਹਾਲਤ ਵਿੱਚ ਕੋਈ ਸੁਧਾਰ ਨਹੀਂ ਹੋਇਆ। ਉਹ ਅਜੇ ਵੀ ਲਾਈਫ ਸਪੋਰਟ ਸਿਸਟਮ 'ਤੇ ਹਨ। ਉਸ ਦੀ ਹਾਲਤ ਅਜੇ ਵੀ ਸਥਿਰ ਹੈ। ਪ੍ਰਣਬ ਮੁਖਰਜੀ 2012 ਤੋਂ 2017 ਤੱਕ ਭਾਰਤ ਦੇ ਰਾਸ਼ਟਰਪਤੀ ਰਹੇ।

ਪ੍ਰਣਬ ਮੁਖਰਜੀ ਦੇ ਪੁੱਤਰ ਅਭਿਸ਼ੇਕ ਮੁਖਰਜੀ ਨੇ ਕਿਹਾ ਕਿ 96 ਘੰਟੇ ਦੀ ਨਿਗਰਾਨੀ ਦੀ ਮਿਆਦ ਅੱਜ ਖ਼ਤਮ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੇਰੇ ਪਿਤਾ ਨੇ ਹਮੇਸ਼ਾਂ ਇਹੀ ਕਿਹਾ ਹੈ ਕਿ ਮੈਂ ਜਿਨ੍ਹਾਂ ਦਿੱਤਾ, ਉਸ ਤੋਂ ਕਿਤੇ ਵੱਧ ਭਾਰਤ ਦੇ ਲੋਕਾਂ ਨੇ ਮੈਨੂੰ ਦਿੱਤਾ। ਕ੍ਰਿਪਾ ਉਨ੍ਹਾਂ ਲਈ ਅਰਦਾਸ ਕਰੋ।

ABOUT THE AUTHOR

...view details