ਪੰਜਾਬ

punjab

ETV Bharat / bharat

ਝਾਰਖੰਡ: ਭਲਕੇ ਹੋਵੇਗੀ ਚਾਰਾ ਘੁਟਾਲੇ ਮਾਮਲੇ ਵਿੱਚ ਲਾਲੂ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ - ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ

ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਦੀ ਜ਼ਮਾਨਤ ਪਟੀਸ਼ਨ 'ਤੇ ਸ਼ੁੱਕਰਵਾਰ ਨੂੰ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ ਲਾਲੂ ਚਾਰਾ ਘੁਟਾਲੇ ਮਾਮਲੇ ਵਿੱਚ ਦੋਸ਼ੀ ਹਨ। ਪੂਰੀ ਖ਼ਬਰ ਪੜ੍ਹੋ ...

hearing-on-bail-plea-of-lalu-yadav-in-fodder-scam
ਚਾਰਾ ਘੁਟਾਲੇ ਮਾਮਲੇ ਵਿੱਚ ਲਾਲੂ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ

By

Published : Aug 27, 2020, 3:42 PM IST

Updated : Aug 27, 2020, 3:53 PM IST

ਰਾਂਚੀ: ਚਾਰੇ ਘਪਲੇ ਦੇ ਚਰਚਿਤ ਘੁਟਾਲੇ ਦੇ ਦੋਸ਼ੀ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਦੀ ਜ਼ਮਾਨਤ ਪਟੀਸ਼ਨ 'ਤੇ ਸ਼ੁੱਕਰਵਾਰ ਨੂੰ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ। ਪਟੀਸ਼ਨ ਜੱਜ ਅਪਰੇਸ਼ ਕੁਮਾਰ ਸਿੰਘ ਦੀ ਅਦਾਲਤ ਵਿੱਚ ਸੁਣਵਾਈ ਲਈ ਲਿਸਟ ਵਿੱਚ ਹੈ।

ਉਨ੍ਹਾਂ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਚਾਈਬਾਸਾ ਦੇ ਖਜ਼ਾਨੇ ਤੋਂ ਗੈਰਕਾਨੂੰਨੀ ਨਿਕਾਸੀ ਦੇ ਕੇਸ ਵਿੱਚ ਦੋਸ਼ੀ ਠਹਿਰਾਇਆ ਸੀ ਅਤੇ ਪੰਜ ਸਾਲ ਦੀ ਸਜਾ ਸੁਣਾਈ ਗਈ ਸੀ। ਉਨ੍ਹਾਂ ਦੀ ਤਰਫੋਂ ਪਟੀਸ਼ਨ ਵਿੱਚ ਇਹ ਦੱਸਿਆ ਗਿਆ ਹੈ ਕਿ ਅੱਧੀ ਸਜ਼ਾ ਪੂਰੀ ਹੋ ਚੁੱਕੀ ਹੈ, ਇਸ ਲਈ ਉਨ੍ਹਾਂ ਨੂੰ ਜ਼ਮਾਨਤ ਮਿਲਣੀ ਚਾਹੀਦੀ ਹੈ।

ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੀ ਬਿਮਾਰੀ ਦਾ ਹਵਾਲਾ ਵੀ ਦਿੱਤਾ ਹੈ। ਬਿਮਾਰੀ ਕਾਰਨ ਉਨ੍ਹਾਂ ਨੂੰ ਇਲਾਜ ਲਈ ਰਿਮਸ ਵਿੱਚ ਰੱਖਿਆ ਗਿਆ ਹੈ।

Last Updated : Aug 27, 2020, 3:53 PM IST

ABOUT THE AUTHOR

...view details