ਮੁੰਬਈ: ਅਦਾਕਾਰਾ ਰੀਆ ਚੱਕਰਵਰਤੀ ਅਤੇ ਉਸ ਦੇ ਭਰਾ ਸ਼ੌਵਿਕ ਚੱਕਰਵਰਤੀ ਦੀ ਜ਼ਮਾਨਤ ਪਟੀਸ਼ਨ ਦੀ ਸੁਣਵਾਈ ਮੁੰਬਈ ਦੀ ਇਕ ਵਿਸ਼ੇਸ਼ ਅਦਾਲਤ ਵਿਚ ਜਾਰੀ ਹੈ। ਇਨ੍ਹਾਂ ਨੂੰ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਸੁਸ਼ਾਂਤ ਸਿੰਘ ਰਾਜਪੂਤ ਮੌਤ ਦੇ ਮਾਮਲੇ ਨਾਲ ਜੁੜੇ ਡਰੱਗ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਬਾਅਦ ਵਿੱਚ ਉਸ ਨੂੰ ਬੁੱਧਵਾਰ ਨੂੰ ਭਾਯਖਲਾ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਜਿੱਥੇ ਉਸ ਨੂੰ 22 ਸਤੰਬਰ ਤੱਕ ਬੰਦ ਰੱਖਿਆ ਜਾਵੇਗਾ।
ਰੀਆ ਦੇ ਵਕੀਲ ਸਤੀਸ਼ ਮਾਨੇਸ਼ਿੰਦੇ ਨੇ ਬੁੱਧਵਾਰ ਨੂੰ ਕਿਹਾ ਕਿ ਉਸ ਵੱਲੋਂ ਅਦਾਲਤ 'ਚ 20 ਪੰਨਿਆਂ ਦੀ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ ਹੈ। ਦੱਸ ਦਈਏ ਕਿ ਐਨਸੀਬੀ ਦੇ ਸਾਹਮਣੇ ਲਗਾਤਾਰ ਤਿੰਨ ਦਿਨ ਰੀਆ ਚੱਕਰਵਰਤੀ ਦੀ ਪੇਸ਼ੀ ਤੋਂ ਬਾਅਦ ਫਿਲਮ ਇੰਡਸਟਰੀ ਵਿਚ ਨਸ਼ਿਆਂ ਦੀ ਵਰਤੋਂ ਬਾਰੇ ਕਈ ਮਹੱਤਵਪੂਰਨ ਜਾਣਕਾਰੀ ਸਾਹਮਣੇ ਆਉਣ ਦਾ ਦਾਅਵਾ ਕੀਤਾ ਜਾ ਰਿਹਾ ਹੈ।
ਐਂਟੀ-ਡਰੱਗਜ਼ ਏਜੰਸੀ-ਐਨਸੀਬੀ ਨੇ ਆਪਣੀ ਰਿਮਾਂਡ ਅਰਜ਼ੀ ਵਿਚ ਦੋਸ਼ ਲਾਇਆ ਹੈ ਕਿ ਰੀਆ ਅਤੇ ਉਸ ਦਾ ਭਰਾ ਸ਼ੌਵਿਕ ਇਕ ਡਰੱਗ ਸਿੰਡੀਕੇਟ ਦੇ ਸਰਗਰਮ ਮੈਂਬਰ ਸਨ।