ਨਵੀਂ ਦਿੱਲੀ : ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ 'ਚ ਰਾਹੁਲ ਗਾਂਧੀ ਵੱਲੋਂ ਦਾਖਲ ਕੀਤੀ ਗਈ ਪਟੀਸ਼ਨ 'ਤੇ ਝਾਰਖੰਡ ਹਾਈ ਕੋਰਟ ਵਿੱਚ ਸੁਣਵਾਈ ਜਾਰੀ ਰਹੇਗੀ।
ਭਾਜਪਾ ਪ੍ਰਧਾਨ ਅਮਿਤ ਸ਼ਾਹ 'ਤੇ ਇਤਰਾਜ਼ਯੋਗ ਟਿੱਪਣੀ ਦੇ ਮਾਮਲੇ ਵਿੱਚ ਹੇਠਲੀ ਅਦਾਲਤ ਵੱਲੋਂ ਜਾਰੀ ਕੀਤੇ ਗਏ ਸੰਮਨ ਉੱਤੇ ਰੋਕ ਲਗਾਉਣ ਲਈ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪਟੀਸ਼ਨ ਦਾਖਲ ਕੀਤੀ ਸੀ। ਇਸ ਪਟੀਸ਼ਨ ਉੱਤੇ ਝਾਰਖੰਡ ਹਾਈ ਕੋਰਟ ਵਿੱਚ ਸੁਣਵਾਈ ਜਾਰੀ ਰਹੇਗੀ।
ਮੰਗਲਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਜਸਟਿਸ ਏ.ਕੇ. ਗੁਪਤਾ ਅਤੇ ਉਨ੍ਹਾਂ ਦੀ ਸੰਵਿਧਾਨਕ ਬੈਂਚ ਵੱਲੋਂ ਕੀਤੀ ਗਈ। ਇਸ ਦੌਰਾਨ ਰਾਹੁਲ ਗਾਂਧੀ ਵੱਲੋਂ ਦਾਖ਼ਲ ਕੀਤੀ ਗਈ ਪਟੀਸ਼ਨ ਉਤੇ ਖ਼ਾਸ ਸੁਣਵਾਈ ਦੀ ਅਪੀਲ ਕੀਤੀ ਗਈ, ਜਿਸ ਨੂੰ ਅਦਾਲਤ ਵੱਲੋਂ ਮੰਜ਼ੂਰ ਕਰ ਲਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਦੇ ਵਿਰੁੱਧ ਹੇਠਲੀ ਅਦਾਲਤ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਸੀ। ਇਸ ਉੱਤੇ ਕਾਰਵਾਈ ਕਰਦਿਆਂ ਅਦਾਲਤ ਨੇ ਰਾਹੁਲ ਗਾਂਧੀ ਨੂੰ ਸਮਨ ਜਾਰੀ ਕੀਤਾ ਹੈ। ਰਾਹੁਲ ਗਾਂਧੀ ਨੇ ਝਾਰਖੰਡ ਹਾਈ ਕੋਰਟ ਵਿੱਚ ਇਸ ਫੈਸਲੇ ਨੂੰ ਚੁਣੌਤੀ ਦਿੱਤੀ ਹੈ।