ਨਵੀਂ ਦਿੱਲੀ: 1984 ਸਿੱਖ ਕਤਲੇਆਮ ਦੇ ਮਾਮਲੇ 'ਚ ਦੋਸ਼ੀ ਯਸ਼ਪਾਲ ਸਿੰਘ ਨੂੰ ਟ੍ਰਾਇਲ ਕੋਰਟ ਵੱਲੋਂ ਫ਼ਾਂਸੀ ਦੀ ਸਜ਼ਾ ਮੁੁਕਰੱਰ ਕਰਨ ਦੀ ਚੁਣੌਤੀ ਦੇਣ ਤੇ ਦਿੱਲੀ ਸਰਕਾਰ ਵਲੋਂ ਫ਼ਾਂਸੀ ਦੀ ਸਜ਼ਾ ਪੱਕੀ ਕਰਨ ਦੀ ਪਟੀਸ਼ਨ 'ਤੇ ਦਿੱਲੀ ਹਾਈ ਕੋਰਟ ਨੇ ਸੁਣਵਾਈ ਟਾਲ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ 20 ਮਈ ਨੂੰ ਹੋਵੇਗੀ।
1984 ਸਿੱਖ ਕਤਲੇਆਮ: ਮੌਤ ਦੀ ਸਜ਼ਾ ਵਿਰੁੱਧ ਸੁਣਵਾਈ 20 ਮਈ ਨੂੰ
20 ਨਵੰਬਰ 2018 ਨੂੰ ਪਟਿਆਲਾ ਹਾਊਸ ਕੋਰਟ ਨੇ ਸਿੱਖ ਕਤਲੇਆਮ ਮਾਮਲੇ ਵਿੱਚ ਯਸ਼ਪਾਲ ਸਿੰਘ ਨੂੰ ਫ਼ਾਂਸੀ ਦੀ ਸਜ਼ਾ ਸੁਣਾਈ ਸੀ ਜਦੋਂ ਕਿ ਦੂਜੇ ਦੋਸ਼ੀ ਨਰੇਸ਼ ਸਹਿਰਾਵਤ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ।
ਫ਼ਾਈਲ ਫ਼ੋਟੋ
20 ਨਵੰਬਰ 2018 ਨੂੰ ਪਟਿਆਲਾ ਹਾਊਸ ਕੋਰਟ ਨੇ ਸਿੱਖ ਕਤਲੇਆਮ ਦੇ ਮਾਮਲਿਆਂ 'ਚ ਯਸ਼ਪਾਲ ਨੂੰ ਫ਼ਾਂਸੀ ਦੀ ਸਜ਼ਾ ਸੁਣਾਈ ਸੀ। ਇਸ ਦੇ ਨਾਲ ਹੀ ਦੂਜੇ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਪਟਿਆਲਾ ਹਾਊਸ ਕੋਰਟ ਨੇ ਦੱਖਣੀ ਦਿੱਲੀ ਦੇ ਮਹਿਪਾਲਪੁਰ 'ਚ 1984 ਵਿੱਚ ਦੋ ਲੋਕਾਂ ਦੇ ਕਤਲ ਦੇ ਮਾਮਲੇ 'ਚ ਸਜ਼ਾ ਸੁਣਾਈ ਸੀ।