ਪੰਜਾਬ

punjab

ETV Bharat / bharat

ਦੇਸ਼ ਭਰ 'ਚ ਪੈ ਰਹੇ ਮੀਂਹ ਨੇ ਲਈਆਂ 20 ਜਾਨਾਂ

ਦੇਸ਼ ਭਰ ਵਿੱਚ ਭਾਰੀ ਮੀਂਹ ਪੈਂਣ ਕਾਰਨ ਲੋਕਾਂ ਨੂੰ ਕਈ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਤੱਕ ਦੇਸ਼ ਭਰ ਵਿੱਚ ਮੀਂਹ ਕਾਰਨ 20 ਮੌਤਾਂ ਹੋ ਚੁੱਕੀਆਂ ਹਨ। ਆਸਾਮ 'ਚ ਨਦੀਆਂ ਦਾ ਪਾਣੀ ਲਗਾਤਾਰ ਵਧਣ ਨਾਲ ਕਈ ਇਲਾਕਿਆਂ 'ਚ ਹੜ੍ਹ ਆਇਆ ਹੋਇਆ ਹੈ।

ਫ਼ੋਟੋ

By

Published : Jul 15, 2019, 7:27 AM IST

ਨਵੀਂ ਦਿੱਲੀ: ਭਾਰੀ ਮੀਂਹ ਪੈਣ ਕਾਰਨ ਲੋਕਾਂ ਦਾ ਜੀਵਨ ਪ੍ਰਭਾਵਤ ਹੋ ਰਿਹਾ ਹੈ। ਭਾਰੀ ਮੀਂਹ ਕਾਰਨ ਭਾਰਤ ਦੇ ਕਈ ਸੂਬੇ ਹੜ੍ਹ ਦੀ ਮਾਰ ਸਹਿ ਰਹੇ ਹਨ। ਨਦੀਆਂ ਦੇ ਪਾਣੀ ਦਾ ਪੱਧਰ ਲਗਾਤਾਰ ਵਧਣ ਕਾਰਨ ਦੇਸ਼ ਦੇ ਕਈ ਸੂਬਿਆਂ ਵਿੱਚ ਹੜ੍ਹ ਦਾ ਖ਼ਤਰਾ ਬਣਿਆ ਹੋਇਆ ਹੈ ਅਤੇ ਲੋਕੀ ਬੇਘਰ ਹੋ ਗਏ ਹਨ।

ਨਦੀਆਂ 'ਚ ਪਾਣੀ ਵਧਣ ਨਾਲ ਆਸਾਮ 'ਤੇ ਬਿਹਾਰ ਦੇ ਕਈ ਇਲਾਕੇ ਪਾਣੀ ਵਿੱਚ ਡੁੱਬ ਗਏ ਹਨ। ਹਜ਼ਾਰਾਂ ਹੈਕਟਿਅਰ ਫ਼ਸਲ ਤਬਾਹ ਹੋਣ ਨਾਲ ਕਿਸਾਨਾਂ ਨੂੰ ਨੁਕਸਾਨ ਝੱਲਣਾ ਪੈ ਰਿਹਾ ਹੈ। ਦੇਸ਼ ਭਰ ਦੇ ਕਈ ਇਲਾਕਿਆਂ 'ਚ ਹੜ੍ਹ ਦਾ ਖ਼ਤਰਾ ਬਣਿਆ ਹੋਇਆ ਹੈ ਜਿਸ ਕਰਕੇ ਸੂਬਾ ਸਰਕਾਰਾਂ ਅਤੇ ਐਨ.ਡੀ.ਆਰ.ਐਫ਼ ਟੀਮਾਂ ਵਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਹੁਣ ਤੱਕ ਹੜ੍ਹ ਨੇ ਅਸਾਮ 'ਚ 7 ਅਤੇ ਬਿਹਾਰ 'ਚ 13 ਲੋਕਾਂ ਦੀਆਂ ਜਾਨਾਂ ਲੈ ਲਈਆਂ ਹਨ। ਮੌਮਸ ਵਿਭਾਗ ਨੇ ਅਗਲੇ 24 ਘੰਟਿਆਂ ਵਿੱਚ ਭਾਰੀ ਮੀਂਹ ਪੈਣ ਦੀ ਚੇਤਾਵਨੀ ਜਾਰੀ ਕਰ ਦਿੱਤੀ ਹੈ ਅਤੇ ਮਛੇਰਿਆਂ ਨੂੰ ਸਮੁੰਦਰ ਵਿੱਚ ਨਾ ਜਾਣ ਦੀ ਹਿਦਾਇਤ ਜਾਰੀ ਕੀਤੀ ਗਈ ਹੈ।

ABOUT THE AUTHOR

...view details