ਨਵੀਂ ਦਿੱਲੀ: ਕੇਰਲ ਵਿੱਚ ਭਾਰੀ ਬਾਰਿਸ਼ ਨੇ ਤਬਾਹੀ ਮਚਾ ਦਿੱਤੀ ਹੈ ਜਿਸ ਕਾਰਨ ਸੂਬੇ ਦੇ ਕਈ ਇਲਾਕਿਆਂ ਵਿੱਚ ਹੜ੍ਹ ਆ ਗਿਆ ਹੈ। ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਪਹੁੰਚਾਇਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਹੁਣ ਤੱਕ 18 ਲੋਕਾਂ ਦੀ ਮੌਤ ਹੋ ਗਈ ਹੈ।
ਕੇਰਲ ਵਿੱਚ ਭਾਰੀ ਮੀਂਹ ਨੇ ਮਚਾਈ ਤਬਾਹੀ, 18 ਲੋਕਾਂ ਦੀ ਮੌਤ, ਕਈ ਬੇਘਰ - ਕੇਰਲ
ਕੇਰਲ ਵਿੱਚ ਭਾਰੀ ਮੀਂਹ ਕਾਰਨ ਕਈ ਇਲਾਕਿਆਂ ਵਿੱਚ ਹੜ੍ਹ ਆ ਗਿਆ ਹੈ ਜਿਸ ਕਾਰਨ ਲੋਕ ਬੇਘਰ ਹੋ ਗਏ ਹਨ। ਮੌਸਮ ਵਿਭਾਗ ਵੱਲੋਂ ਕੇਰਲ ਵਿੱਚ ਭਾਰੀ ਮੀਂਹ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਹੜ੍ਹ ਨਾਲ ਕੇਰਲ ਦੇ ਕਈ ਇਲਾਕੇ ਪਾਣੀ ਵਿੱਚ ਡੁੱਬ ਗਏ ਹਨ। ਏਰਨਾਕੁਲਮ, ਤ੍ਰਿਸੂਰ, ਮਲਾਪੁਰਮ ਜ਼ਿਲ੍ਹਿਆਂ ਵਿੱਚ ਬੀਤੀ ਰਾਤ ਭਾਰੀ ਬਾਰਿਸ਼ ਹੋਈ। ਇਸ ਕਾਰਨ ਬਹੁਤ ਸਾਰੇ ਘਰਾਂ ਵਿੱਚ ਪਾਣੀ ਭਰ ਗਿਆ ਹੈ। ਕੋਚੀ ਹਵਾਈ ਅੱਡੇ 'ਤੇ 11 ਅਗਸਤ ਤੱਕ ਸਾਰੀਆਂ ਹਵਾਈ ਸੇਵਾਵਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਭਾਰੀ ਮੀਂਹ ਕਾਰਨ ਕੇਰਲ ਸਰਕਾਰ ਨੇ ਸੂਬੇ ਦੇ ਸਾਰੇ ਸਕੂਲ ਅਤੇ ਕਾਲਜਾਂ ਨੂੰ ਵੀ ਬੰਦ ਕਰਨ ਦਾ ਆਦੇਸ਼ ਦਿੱਤਾ ਗਿਆ ਹੈ।
ਕੇਰਲ ਦੇ ਤੱਟ ਦੇ ਨਾਲ ਲੱਗਦੇ ਇਲਾਕਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦਾ ਅਨੁਮਾਨ ਲਗਾਇਆ ਗਿਆ ਹੈ। ਇਸ ਕਾਰਨ ਮਛੇਰਿਆਂ ਨੂੰ ਸਮੁੰਦਰ ਵਿੱਚ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਕੇਰਲ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ ਹੈ।