ਨਵੀਂ ਦਿੱਲੀ: ਮਾਨਸੂਨ ਦੇ ਮੀਂਹ ਕਾਰਨ ਭਾਰਤ ਦੇ ਕਈ ਸੂਬਿਆਂ 'ਚ ਹੜ੍ਹ ਆਉਣ ਕਾਰਨ ਲੋਕਾਂ ਦੇ ਰੋਜਾਨਾ ਕੰਮਾਂ 'ਤੇ ਇਸ ਦਾ ਪ੍ਰਭਾਵ ਪਿਆ ਹੈ। ਦੇਸ਼ ਵਿੱਚ ਹੜ੍ਹ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਦੇਸ਼ ਦੇ 3 ਰਾਜਾਂ ਵਿੱਚ ਹੜ੍ਹਾਂ ਨਾਲ ਮਰਨ ਵਾਲਿਆਂ ਦੀ ਗਿਣਤੀ ਦਾ ਆਂਕੜਾ 100 ਤੋਂ ਪਾਰ ਕਰ ਗਿਆ ਹੈ। ਕੇਰਲ ਦੇ 6 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਕੇਰਲ ਵਿੱਚ ਹੜ੍ਹਾਂ ਕਾਰਨ ਹੁਣ ਤੱਕ 44 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕਰਨਾਟਕ ਵਿੱਚ ਹੜ੍ਹਾਂ ਦਾ ਪ੍ਰਭਾਵ ਵੱਧ ਰਿਹਾ ਹੈ। ਹੜ੍ਹ ਨਾਲ ਹੋਈਆਂ ਮੌਤਾਂ ਦੀ ਗਿਣਤੀ ਨਿਰੰਤਰ ਵੱਧ ਰਹੀ ਹੈ। ਇੱਥੇ ਹੜ੍ਹ ਨਾਲ ਮਰਨ ਵਾਲਿਆਂ ਦੀ ਗਿਣਤੀ 27 ਹੋ ਗਈ ਹੈ।
ਮਹਾਰਾਸ਼ਟਰ ਦੇ ਕੋਲਾਹਪੁਰ ਸਾੰਗਲੀ ਦੇ ਦੋਵੇਂ ਜ਼ਿਲ੍ਹੇ ਪਾਣੀ 'ਚ ਡੁੱਬ ਗਏ ਹਨ। ਹੜ੍ਹ 'ਚ ਫ਼ਸੇ ਲੋਕਾਂ ਨੂੰ ਸੁਰੱਖਿਅਤ ਜਗ੍ਹਾ 'ਤੇ ਪਹੁੰਚਾਇਆ ਜਾ ਰਿਹਾ ਹੈ। ਮਹਾਰਾਸ਼ਟਰ ਵਿੱਚ ਆਏ ਹੜ੍ਹ ਨੇ 29 ਲੋਕਾਂ ਦੀ ਜ਼ਿੰਦਗੀ ਨੂੰ ਮੌਤ ਦੇ ਰੂਪ ਵਿੱਚ ਬਦਲ ਦਿੱਤਾ। ਹੜ੍ਹ ਕਾਰਨ ਲੋਕਾਂ ਨੂੰ ਬਹੁਤ ਨੁਕਸਾਨ ਝੱਲਣਾ ਪੈ ਰਿਹਾ ਹੈ। ਐਨਡੀਆਰਐਫ ਦੀਆਂ ਟੀਮਾਂ ਲਗਾਤਾਰ ਬਚਾ ਕਾਰਜ 'ਚ ਲਗੀਆਂ ਹੋਇਆ ਹਨ।
ਕੇਰਲਾ 'ਚ ਲਗਾਤਾਰ ਮੀਂਹ ਪੈਣ ਕਾਰਨ ਕਈ ਲੋਕ ਹੜ੍ਹ ਖੇਤਰਾਂ 'ਚ ਫ਼ਸੇ ਹੋਏ ਹਨ। ਵਯਾਨਡ ਤੋਂ ਫੌਜ ਦੇ ਜਵਾਨਾਂ ਨੇ ਹੜ੍ਹ ਪ੍ਰਭਾਵਿਤ ਖੇਤਰ ਤੋਂ ਇੱਕ ਨਵ ਜੰਮੇ ਬੱਚੇ ਨੂੰ ਬਚਾਇਆ ਹੈ।
ਅਧਿਕਾਰੀਆਂ ਨੇ ਸ਼ਨੀਵਾਰ ਨੂੰ ਕਿਹਾ ਕਿ ਕੇਰਲਾ 'ਚ ਮੀਂਹ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 44 ਹੋ ਗਈ ਹੈ, ਜਦ ਕਿ ਇੱਕ ਲੱਖ ਤੋਂ ਵੱਧ ਲੋਕ ਰਾਹਤ ਕੈਂਪਾਂ ਵਿੱਚ ਚਲੇ ਗਏ ਹਨ। ਪਨਾਰਈ ਵਿਜਯਨ ਸਰਕਾਰ ਨੇ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਰੈਡ ਅਲਰਟ ਜਾਰੀ ਕਰਦੇ ਹੋਇਆ ਸਾਰੇ ਸਕੂਲ ਅਤੇ ਕਾਲਜ ਬੰਦ ਕਰਨ ਦਾ ਐਲਾਨ ਕੀਤਾ ਹੈ।