ਨਵੀਂ ਦਿੱਲੀ: ਅਖਿਲ ਭਾਰਤ ਹਿੰਦੂ ਮਹਾਸਭਾ ਨੇ 1992 ਵਿੱਚ ਬਾਬਰੀ ਮਸਜਿਦ ਢਾਹੁਣ ਸਮੇਂ ਕਾਰਸੇਵਕਾਂ ਉੱਤੇ ਦਰਜ ਕੀਤੇ ਗਏ ਮੁਕੱਦਮੇ ਵਾਪਸ ਲੈਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਇਹ ਵੀ ਮੰਗ ਕੀਤੀ ਗਈ ਹੈ ਕਿ ਕਾਰਸੇਵਕਾਂ ਨੂੰ ਪੈਨਸ਼ਨ ਦਿੱਤੀ ਜਾਵੇ ਅਤੇ 1992 ਵਿੱਚ ਜਾਂ ਉਸ ਤੋਂ ਪਹਿਲਾਂ ਅਯੁੱਧਿਆ ਅੰਦੋਲਨ ਵਿੱਚ ਮਾਰੇ ਗਏ ਰਾਮ ਭਗਤਾਂ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ।
ਹਿੰਦੂ ਮਹਾਸਭਾ ਨੇ ਇਸ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਨੂੰ ਪੱਤਰ ਲਿਖਿਆ ਹੈ। ਇਹ ਪੱਤਰ ਹਿੰਦੂ ਮਹਾਸਭਾ ਦੇ ਰਾਸ਼ਟਰੀ ਪ੍ਰਧਾਨ ਚਕਰਪਾਣੀ ਮਹਾਰਾਜ ਵੱਲੋਂ ਲਿਖਿਆ ਗਿਆ ਹੈ।