ਨਵੀਂ ਦਿੱਲੀ: ਨਾਗਰਿਕਤਾ ਸੋਧ ਕਾਨੂੰਨ ਤੇ ਨੈਸ਼ਨਲ ਰਜਿਸਟਰ ਆਫ ਸਿਟਿਜ਼ਨ ਦੇ ਵਿਰੋਧ 'ਚ ਦਿੱਲੀ ਦੇ ਸ਼ਾਹੀਨ ਬਾਗ ਵਿੱਚ ਕਈ ਦਿਨਾਂ ਤੋਂ ਚੱਲ ਰਿਹਾ ਪ੍ਰਦਰਸ਼ਨ ਹੋਰ ਵੱਧ ਗਿਆ ਹੈ। ਐਤਵਾਰ ਨੂੰ ਇੱਥੇ ਵੱਡੀ ਗਿਣਤੀ 'ਚ ਹਿੰਦੂ ਸੈਨਾ ਦੇ ਵਰਕਰ ਪਹੁੰਚੇ ਅਤੇ 'ਹਮ ਦੇਂਗੇ ਆਜ਼ਾਦੀ' ਅਤੇ 'ਜੈ ਸ਼੍ਰੀ ਰਾਮ' ਦੇ ਨਾਅਰੇ ਲਗਾਉਣ ਲੱਗੇ। ਉਨ੍ਹਾਂ ਨੇ ਧਰਨਾ ਜਲਦੀ ਤੋਂ ਜਲਦੀ ਖ਼ਤਮ ਕਰ ਸੜਕ ਖੁੱਲ੍ਹਵਾਉਣ ਦੀ ਮੰਗ ਕੀਤੀ।
ਸ਼ਾਹੀਨ ਬਾਗ ਵਿਖੇ ਹਿੰਦੂ ਸੈਨਾ ਦੇ ਵਰਕਰਾਂ ਨੇ 'ਹਮ ਦੇਂਗੇ ਆਜ਼ਾਦੀ' ਦੇ ਲਾਏ ਨਾਅਰੇ - ਹਿੰਦੂ ਸੈਨਾ
ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਜਿੱਥੇ ਕੇਂਦਰ ਸਰਕਾਰ ਆਪਣੇ ਫੈਸਲੇ 'ਤੇ ਅੜੀ ਹੋਈ ਹੈ ਉੱਥੇ ਹੀ ਦੂਜੇ ਪਾਸੇ ਇਸ ਦੇ ਵਿਰੋਧ ਵਿੱਚ ਸ਼ਾਹੀਨ ਬਾਗ ਵਿੱਖੇ ਹੋ ਰਿਹਾ ਪ੍ਰਦਰਸ਼ਨ ਹੋਰ ਵਧਦਾ ਜਾ ਰਿਹਾ ਹੈ।
ਉੱਥੇ ਹੀ ਪ੍ਰਦਰਸ਼ਨ ਕਰ ਰਹੇ ਹਿੰਦੂ ਸੈਨਾ ਦੇ ਕੁਝ ਵਰਕਰਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਦੱਸ ਦੇਈਏ ਕਿ ਸ਼ਾਹੀਨ ਬਾਗ ਵਿੱਚ ਪ੍ਰਦਰਸ਼ਨਕਾਰੀ ਪਿਛਲੇ 50 ਦਿਨਾਂ ਤੋਂ ਨੋਇਡਾ ਨੂੰ ਦਿੱਲੀ ਨਾਲ ਜੋੜਨ ਵਾਲੀ ਮੁੱਖ ਸੜਕ 'ਤੇ ਧਰਨਾ ਦੇ ਰਹੇ ਹਨ। ਜਿਸ ਕਾਰਨ ਨੋਇਡਾ ਜਾਣ ਵਾਲੀ ਸੜਕ ਬੰਦ ਹੈ। ਜਿਸ ਨੂੰ ਲੈ ਕੇ ਹਿੰਦੂ ਸੈਨਾ ਦੇ ਵਰਕਰਾਂ ਨੇ ਸੜਕ ਖੁੱਲ੍ਹਵਾਉਣ ਲਈ ਨਾਅਰੇਬਾਜ਼ੀ ਕੀਤੀ।
ਜ਼ਿਕਰਯੋਗ ਹੈ ਕਿ ਸੀ.ਏ.ਏ. ਵਿਰੋਧ ਦਾ ਕੇਂਦਰ ਬਣੇ ਸ਼ਾਹੀਨ ਬਾਗ਼ ਵਿਖੇ ਸ਼ਨਿੱਚਰਵਾਰ ਨੂੰ ਕਪਿਲ ਨਾਂਅ ਦੇ ਇੱਕ ਨੌਜਵਾਨ ਨੇ ਫਾਇਰਿੰਗ ਕੀਤੀ ਸੀ। ਹਾਲਾਂਕਿ, ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਸ ਤੋਂ ਪਹਿਲਾਂ ਇੱਥੇ ਗੋਪਾਲ ਨਾਂਅ ਦੇ ਇੱਕ ਨੌਜਵਾਨ ਵੱਲੋਂ ਫਾਇਰਿੰਗ ਕੀਤੀ ਸੀ।