ਹਿਮਾਚਲ ਪ੍ਰਦੇਸ਼: ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਮੌਕੇ ਈਟੀਵੀ ਭਾਰਤ ਦੀ ਟੀਮ ਪਹੁੰਚੀ ਹੈ ਗੁਰਦੁਆਰਾ ਸਿਹਰਾ ਸਾਹਿਬ ਹੈ। ਇਹ ਉਹ ਇਤਿਹਾਸਿਕ ਧਰਤੀ ਹੈ, ਜਿੱਥੇ ਗੁਰੂ ਗੋਬਿੰਦ ਸਿੰਘ ਜੀ ਦੀ ਸਿਹਰਾ ਬੰਦੀ ਹੋਈ ਸੀ।
ਵਿਆਹ ਪੁਰਬ: ਗੁਰਦੁਆਰਾ ਸਿਹਰਾ ਸਾਹਿਬ ਦਾ ਰਮਣੀਕ ਇਤਿਹਾਸ
ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਮੌਕੇ ਈਟੀਵੀ ਭਾਰਤ ਦੀ ਟੀਮ ਗੁਰਦੁਆਰਾ ਸਿਹਰਾ ਸਾਹਿਬ ਪਹੁੰਚੀ ਜੋ ਕਿ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਬਿਲਾਸਪੁਰ ਵਿੱਚ ਸਥਿਤ ਹੈ।
ਦੱਸ ਦਈਏ, ਪ੍ਰਾਚੀਨ ਇਤਿਹਾਸ ਮੁਤਾਬਿਕ, ਗੁਰੂ ਗੋਬਿੰਦ ਸਿੰਘ ਜੀ ਦੀ ਸਹਿਰਾ ਬੰਦੀ ਹੋਈ ਸੀ ਤੇ ਗੁਰੂ ਗੋਬਿੰਦ ਸਿੰਘ ਜੀ ਦੀਆਂ ਲਾਵਾਂ ਗੁਰੂ ਕਾ ਲਾਹੌਰ ਵਿਖੇ ਹੋਇਆਂ ਸਨ। ਹਰ ਸਾਲ ਗੁਰਦੁਆਰਾ ਸਿਹਰਾ ਸਾਹਿਬ ਤੋਂ ਗੁਰੂ ਮਹਾਰਾਜ ਦੀ ਬਰਾਤ, ਨਗਰ ਕੀਰਤਨ ਦੇ ਰੂਪ ਵਿੱਚ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਚੱਲਦੀ ਹੈ ਤੇ ਗੁਰਦੁਆਰਾ ਸਾਹਿਬ ਗੁਰੂ ਕਾ ਲਾਹੌਰ ਵਿਖੇ ਸੰਪੂਰਨ ਹੁੰਦੀ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੁੰਦੀ ਹੈ ਤੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਦੀ ਹੈ।
ਤੁਹਾਨੂੰ ਦੱਸ ਦਈਏ, ਹਰ ਸਾਲ ਬਸੰਤ ਪੰਚਮੀ ਵਾਲੇ ਦਿਨ ਸਿਹਰਾ ਸਾਹਿਬ ਵਿਖੇ ਜੋੜ ਮੇਲਾ ਲੱਗਦਾ ਹੈ ਜਿਸ ਦੇ ਪ੍ਰਸ਼ਾਸਨ ਵੱਲੋਂ ਪੁਖ਼ਤਾ ਇੰਤਜ਼ਾਮ ਕੀਤੇ ਹੁੰਦੇ ਹਨ। ਇਸ ਦੌਰਾਨ ਦੂਰ-ਦੂਰ ਤੋਂ ਸੰਗਤ ਆ ਕੇ ਨਤਮਸਤਕ ਹੁੰਦੀ ਹੈ।