ਨਵੀਂ ਦਿੱਲੀ: ਸਾਬਕਾ ਓਲੰਪਿਕ ਸੋਨ ਤਮਗਾ ਜੇਤੂ ਅਤੇ ਹਾਕੀ ਦੇ ਮਹਾਨ ਕਪਤਾਨ ਬਲਬੀਰ ਸਿੰਘ ਸੀਨੀਅਰ ਇਸ ਸਮੇਂ ਦਿ ਨਾਲ ਜੂਝ ਰਹੇ ਹਨ। ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ ਅਤੇ ਉਹ ਵੈਂਟੀਲੇਟਰ ਸਪੋਰਟ ਉੱਤੇ ਹਨ। ਡਾਕਟਰਾਂ ਦੀ ਇੱਕ ਟੀਮ ਅਗਲੇ ਦੋ ਦਿਨਾਂ ਲਈ ਉਨ੍ਹਾਂ ਦੀ ਨਿਗਰਾਨੀ ਕਰੇਗੀ।
ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਦੀ ਹਾਲਤ ਗੰਭੀਰ - bharat news
ਹਾਕੀ ਦੇ ਮਹਾਨ ਕਪਤਾਨ ਬਲਬੀਰ ਸਿੰਘ ਸੀਨੀਅਰ ਇਸ ਸਮੇਂ ਕਾਰਡੀਅਕ ਅਰੈਸਟ ਨਾਲ ਜੂਝ ਰਹੇ ਹਨ। ਉਨ੍ਹਾਂ ਦਾ ਹਾਲਤ ਗੰਭੀਰ ਬਣੀ ਹੋਈ ਹੈ।
ਤਿੰਨ ਵਾਰ ਦੇ ਓਲੰਪਿਕ ਸੋਨ ਤਮਗਾ ਜੇਤੂ ਬਲਬੀਰ ਸਿੰਘ ਸੀਨੀਅਰ ਨੂੰ ਚੰਡੀਗੜ੍ਹ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਖ਼ਬਰਾਂ ਮੁਤਾਬਕ, ਭਾਰਤੀ ਹਾਕੀ ਦੇ ਮਹਾਨ ਕਪਤਾਨ ਨੂੰ ਤੇਜ਼ ਬੁਖਾਰ ਨਾਲ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦਾ ਕੋਵਿਡ-19 ਟੈਸਟ ਵੀ ਕਰਵਾਇਆ ਗਿਆ ਸੀ ਜੋ ਕਿ ਨੈਗੇਟਿਵ ਆਇਆ ਹੈ।
ਦੱਸ ਦਈਏ ਕਿ ਉਹ 1948, 1952 ਅਤੇ 1956 ਵਿੱਚ ਓਲੰਪਿਕ ਵਿੱਚ ਸੋਨ ਤਗਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦਾ ਹਿੱਸਾ ਸਨ। ਬਲਬੀਰ ਸਿੰਘ ਨੇ ਵੀ ਭਾਰਤੀ ਟੀਮ ਦੀ ਅਗਵਾਈ ਕੀਤੀ, ਜਿਸ ਨੇ 1956 ਦੀਆਂ ਮੈਲਬੌਰਨ ਖੇਡਾਂ ਵਿੱਚ ਸੋਨ ਤਮਗਾ ਜਿੱਤਿਆ।