ਨਵੀਂ ਦਿੱਲੀ: ਹਾਲੀਵੁੱਡ ਅਦਾਕਾਰ ਟੌਮ ਹੈਂਕਸ ਕੋਰੋਨਾ ਵਾਇਰਸ ਦੀ ਚਪੇਟ ਵਿੱਚ ਆ ਚੁੱਕੇ ਹਨ ਤੇ ਨਾਲ ਹੀ ਉਨ੍ਹਾਂ ਦੀ ਪਤਨੀ ਵਿੱਚ ਕੋਰੋਨਾ ਵਾਇਰਸ ਦੀ ਰਿਪੋਰਟ ਪਾਜ਼ਿਟਿਵ ਪਾਈ ਗਈ ਹੈ। 63 ਸਾਲਾ ਟੌਮ ਦਾ ਕਹਿਣਾ ਹੈ ਕਿ ਆਸਟਰੇਲੀਆ ਵਿੱਚ ਸ਼ੂਟਿੰਗ ਦੌਰਾਨ ਉਨ੍ਹਾਂ ਨੂੰ ਇਹ ਵਾਇਰਸ ਹੋਇਆ ਹੈ। ਇਸ ਤੋਂ ਬਾਅਦ ਉਨ੍ਹਾਂ ਨੂੰ ਜ਼ਿਆਦਾ ਠੰਡ ਲਗਣਾ ਤੇ ਸਰੀਰ 'ਤੇ ਰੈਸ਼ੇਜ਼ ਹੋਣ ਵਰਗੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਹਾਲੀਵੁੱਡ ਅਦਾਕਾਰ ਟੌਮ ਹੈਂਕਸ ਤੇ ਪਤਨੀ ਨੂੰ ਹੋਇਆ ਕੋਰੋਨਾ ਵਾਇਰਸ - covid-19
ਫੌਰੈਸਟ ਗੰਪ, ਕਾਸਟਵੇਅ, ਕਪਤਾਨ ਫਿਲਿਪ ਤੇ ਦਿ ਪੋਸਟ ਵਰਗੀਆਂ ਫ਼ਿਲਮਾਂ ਵਿੱਚ ਕੰਮ ਕਰ ਚੁੱਕੇ ਹਾਲੀਵੁੱਡ ਅਦਾਕਾਰ ਟੌਮ ਹੈਂਕਜ਼ ਕੋਰੋਨਾ ਵਾਇਰਸ ਦੀ ਚਪੇਟ ਵਿੱਚ ਆ ਗਏ ਹਨ।
ਟੌਮ ਹੈਂਕਸ
ਟੌਮ ਨੇ ਬੁੱਧਵਾਰ ਨੂੰ ਇੰਸਟਾਗ੍ਰਾਮ 'ਤੇ ਕਿਹਾ ਕਿ ਉਹ ਆਪਣੀ ਪਤਨੀ ਨਾਲ ਐਲਵਿਸ ਪ੍ਰੈਸਲੀ ਫ਼ਿਲਮ ਦੀ ਸ਼ੂਟਿੰਗ ਲਈ ਆਸਟਰੇਲੀਆ ਗਿਆ ਸੀ। ਉੱਥੋਂ ਵਾਪਸ ਪਰਤਦਿਆਂ ਉਸ ਨੂੰ ਠੰਡ, ਥਕਾਵਟ ਤੇ ਸਰੀਰ ਵਿਚ ਧੱਫੜ ਪੈਣੇ ਵਰਗੀਆਂ ਮੁਸ਼ਕਿਲਾਂ ਹੋਣ ਲੱਗੀਆਂ। ਹੈਂਕਸ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਕੋਰੋਨਾ ਵਾਇਰਸ ਦਾ ਟੈਸਟ ਕਰਵਾਇਆ ਗਿਆ ਤਾਂ ਟੈਸਟ ਪਾਜ਼ਿਟਿਵ ਪਾਇਆ ਗਿਆ।