ਨਵੀਂ ਦਿੱਲੀ: ਪੋਸਟ ਕੋਵਿਡ ਕੌਂਪਲੀਕੇਸ਼ਨ ਕਾਰਨ ਏਮਜ਼ 'ਚ ਭਰਤੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੂਰੀ ਤਰ੍ਹਾਂ ਸਿਹਤਯਾਬ ਹੋ ਗਏ ਹਨ।
ਗ੍ਰਹਿ ਮੰਤਰੀ ਅਮਿਤ ਸ਼ਾਹ ਹੋਏ ਸਿਹਤਯਾਬ, ਜਲਦ ਹੋਣਗੇ ਏਮਜ਼ ਤੋਂ ਡਿਸਚਾਰਜ - ਅਮਿਤ ਸ਼ਾਹ ਕੋਰੋਨਾ
ਏਮਜ਼ ਦਿੱਲੀ ਨੇ ਇੱਕ ਪ੍ਰੈਸ ਰਿਲੀਜ਼ ਜਾਰੀ ਕਰ ਕਿਹਾ ਹੈ ਕਿ ਕੇਂਦਰੀ ਗ੍ਰਹਿ ਅਮਿਤ ਸ਼ਾਹ ਹੁਣ ਪੂਰੀ ਤਰ੍ਹਾਂ ਠੀਕ ਹਨ ਅਤੇ ਉਨ੍ਹਾਂ ਨੂੰ ਅੱਜ ਛੁੱਟੀ ਦੇ ਦਿੱਤੀ ਜਾਵੇਗੀ।
ਏਮਜ਼ ਨੇ ਇੱਕ ਪ੍ਰੈਸ ਰਿਲੀਜ਼ ਕਰਕੇ ਇਸ ਦੀ ਜਾਣਕਾਰੀ ਦਿੱਤੀ। ਏਮਜ਼ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਅਮਿਤ ਸ਼ਾਹ ਹੁਣ ਪੂਰੀ ਤਰ੍ਹਾਂ ਠੀਕ ਹਨ ਅਤੇ ਉਨ੍ਹਾਂ ਨੂੰ ਅੱਜ ਛੁੱਟੀ ਦੇ ਦਿੱਤੀ ਜਾਵੇਗੀ।
ਦੱਸਣਯੋਗ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ 2 ਅਗਸਤ ਨੂੰ ਕੋਰੋਨਾ ਪੌਜ਼ੀਟਿਵ ਹੋਏ ਸਨ। ਉਸ ਤੋਂ ਬਾਅਦ ਉਨ੍ਹਾਂ ਨੂੰ ਮੇਦਾਂਤਾ ਹਸਪਤਾਲ ਭਰਤੀ ਕਰਵਾਇਆ ਗਿਆ ਸੀ। 13 ਅਗਸਤ ਨੂੰ ਉਨ੍ਹਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ ਪਰ ਥਕਾਵਟ ਅਤੇ ਸਰੀਰ 'ਚ ਦਰਦ ਦੇ ਚਲਦਿਆਂ ਉਨ੍ਹਾਂ ਨੂੰ ਏਮਜ਼ ਵਿੱਚ ਪੋਸਟ ਕੋਵਿਡ ਕੇਅਰ ਲਈ ਭਰਤੀ ਕੀਤਾ ਗਿਆ ਸੀ।