ਪੰਜਾਬ

punjab

ETV Bharat / bharat

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਹੋਈ ਸਰਜਰੀ, ਹਸਪਤਾਲ ਤੋਂ ਮਿਲੀ ਛੁੱਟੀ - ਕੇਡੀ ਹਸਪਤਾਲ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਬੁੱਧਵਾਰ ਨੂੰ ਅਹਿਮਦਾਬਾਦ ਦੇ ਇੱਕ ਹਸਪਤਾਲ ਵਿੱਚ ਭਰਤੀ ਹੋਏ। ਡਾਕਟਰਾਂ ਨੇ ਸਰਜਰੀ ਕਰਨ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ।

ਫ਼ੋਟੋ

By

Published : Sep 4, 2019, 1:33 PM IST

ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਬੁੱਧਵਾਰ ਨੂੰ ਅਹਿਮਦਾਬਾਦ ਦੇ ਕੇਡੀ ਹਸਪਤਾਲ ਵਿੱਚ ਭਰਤੀ ਹੋਏ, ਜਿੱਥੇ ਡਾਕਟਰਾਂ ਨੇ ਇੱਕ ਛੋਟੀ ਜਿਹੀ ਸਰਜਰੀ ਕਰਨ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ। ਅਮਿਤ ਸ਼ਾਹ ਇਲਾਜ ਤੋਂ ਬਾਅਦ ਘਰ ਚਲੇ ਗਏ ਹਨ।

ਹਾਲਾਂਕਿ ਸਰਜਰੀ ਕਿਸ ਕਾਰਨ ਹੋਈ ਹੈ, ਇਸ ਦੀ ਜਾਣਕਾਰੀ ਅਜੇ ਨਹੀਂ ਦਿੱਤੀ ਗਈ। ਉਹ ਅਹਿਮਦਾਬਾਦ ਦੇ ਕੇਡੀ ਹਸਪਤਾਲ ਵਿੱਚ ਦਾਖ਼ਲ ਸਨ, ਜਿੱਥੇ ਲਗਭਗ ਸਾਢੇ 12 ਵਜੇ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ।

ਇਹ ਵੀ ਪੜ੍ਹੋ: ਗੁਰੂ ਨਾਨਕ ਦੇਵ ਜੀ ਦੀ ਬਰਾਤ ਬਟਾਲਾ ਲਈ ਰਵਾਨਾ, ਵੇਖੋ ਵੀਡੀਓ

ਦੱਸਣਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਬੁੱਧਵਾਰ ਨੂੰ ਅਹਿਮਦਾਬਾਦ ਦੇ ਨਿੱਜੀ ਦੌਰੇ 'ਤੇ ਹਨ। ਅਮਿਤ ਸ਼ਾਹ ਮੰਗਲਵਾਰ ਸ਼ਾਮ ਨੂੰ ਹੀ ਅਹਿਮਦਾਬਾਦ ਪਹੁੰਚ ਗਏ ਸੀ, ਜਿੱਥੇ ਉਨ੍ਹਾਂ ਨੇ ਨਾਰਥ ਬਲਾਕ ਵਿੱਚ ਜੰਮੂ-ਕਸ਼ਮੀਰ ਅਤੇ ਲਦਾਖ ਦੇ ਪੰਚਾਇਤ ਪ੍ਰਤੀਨਿਧੀਆਂ ਨਾਲ ਮੁਲਾਕਾਤ ਕੀਤੀ ਸੀ। ਕੇਂਦਰ ਸਰਕਾਰ ਨੇ ਇੱਕ ਵੱਡਾ ਫ਼ੈਸਲਾ ਲੈਂਦੇ ਹੋਏ ਸਾਰੇ ਸਰਪੰਚਾਂ ਅਤੇ ਪੰਚਾਂ ਨੂੰ 2 ਲੱਖ ਰੁਪਏ ਦਾ ਜੀਵਨ ਬੀਮਾ ਦੇਣ ਦਾ ਐਲਾਨ ਕੀਤਾ ਹੈ।

ABOUT THE AUTHOR

...view details