ਨਵੀਂ ਦਿੱਲੀ: ਗ੍ਰਹਿ ਮੰਤਰਾਲੇ ਨੇ ਬੁੱਧਵਾਰ ਨੂੰ ਸੋਧੇ ਗ਼ੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂ.ਏ.ਪੀ.ਏ.) ਦੀਆਂ ਧਾਰਾਵਾਂ ਤਹਿਤ 9 ਵਿਅਕਤੀਆਂ ਨੂੰ ਅੱਤਵਾਦੀ ਘੋਸ਼ਿਤ ਕੀਤਾ ਹੈ। ਇਨ੍ਹਾਂ ਨੂੰ ਪੰਜਾਬ ਵਿੱਚ ਅੱਤਵਾਦ ਨੂੰ ਮੁੜ ਸੁਰਜੀਤ ਕਰਨ ਦੀ ਕੋਸ਼ਿਸ਼ ਲਈ ਨਾਮਜ਼ਦ ਕੀਤਾ ਹੈ।
ਜਿਨ੍ਹਾਂ 9 ਵਿਅਕਤੀਆਂ ਨੂੰ ਅੱਤਵਾਦੀ ਨਾਮਜ਼ਦ ਕੀਤਾ ਸਰਕਾਰ ਅਨੁਸਾਰ ਇਹ ਵਿਅਕਤੀ ਅੱਤਵਾਦੀ ਗਤੀਵਿਧੀਆਂ ਨੂੰ ਵਿਦੇਸ਼ਾਂ ਤੋਂ ਚਲਾਉਂਦੇ ਹਨ। ਇਹ ਖ਼ਾਲਿਸਤਾਨ ਮੂਵਮੈਂਟ ਦੇ ਜ਼ਰੀਏ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਗ੍ਰਹਿ ਮੰਤਰਾਲੇ ਨੇ ਇਨ੍ਹਾਂ ਸੰਗਠਨਾਂ ਦੇ ਨਾਂਅ ਜਾਰੀ ਕੀਤੇ ਹਨ।
- ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ)
- ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (ਆਈਐਸਵਾਈਐਫ)
- ਖ਼ਾਲਿਸਤਾਨ ਜ਼ਿੰਦਾਬਾਦ ਫੋਰਸ (ਕੇਜੇਐਫਐਫ)
- ਖ਼ਾਲਿਸਤਾਨ ਕਮਾਂਡੋ ਫੋਰਸ (ਕੇਸੀਐਫ),
- ਖ਼ਾਲਿਸਤਾਨ ਟਾਈਗਰ ਫੋਰਸ (ਕੇਟੀਐਫ)
- ਗ਼ੈਰਕਾਨੂੰਨੀ ਐਸੋਸੀਏਸ਼ਨ ਸਿੱਖਸ ਫਾਰ ਜਸਟਿਸ (ਐਸ.ਐਫ.ਜੇ.)
ਇਨ੍ਹਾਂ 9 ਵਿਅਕਤੀਆਂ ਨੂੰ ਅੱਤਵਾਦੀ ਨਾਮਜ਼ਦ ਕੀਤਾ
- ਪਾਕਿਸਤਾਨ ਸਥਿਤ ਬੀਕੇਆਈ ਮੁਖੀ ਵਧਾਵਾ ਸਿੰਘ ਬੱਬਰ
- ਪਾਕਿ ਅਧਾਰਤ ਆਈਐਸਵਾਈਐਫ ਦੇ ਮੁਖੀ ਲਖਬੀਰ ਸਿੰਘ
- ਪਾਕਿ ਅਧਾਰਤ ਕੇਜੇਐਫ ਦੇ ਮੁਖੀ ਰਣਜੀਤ ਸਿੰਘ
- ਪਾਕਿ ਅਧਾਰਤ ਕੇਸੀਐਫ ਮੁਖੀ ਪਰਮਜੀਤ ਸਿੰਘ
- ਜਰਮਨੀ ਅਧਾਰਤ ਕੇਕੇਐਫਐਫ ਦੇ ਮੈਂਬਰ ਭੁਪਿੰਦਰ ਸਿੰਘ ਭਿੰਦਾ
- ਜਰਮਨੀ ਸਥਿਤ ਕੇਜ਼ੈਡਐਫ ਮੈਂਬਰ ਗੁਰਮੀਤ ਸਿੰਘ ਬੱਗਾ
- ਐਸਐਫਜੇ ਮੁੱਖ ਮੈਂਬਰ ਗੁਰਪਤਵੰਤ ਸਿੰਘ ਪੰਨੂ
- ਕੇਟੀਐਫ ਦੇ ਕਨੇਡਾ ਦੇ ਮੁਖੀ ਹਰਦੀਪ ਸਿੰਘ ਨਿੱਝਰ,
- ਯੂਕੇ ਸਥਿਤ ਬੀਕੇਆਈ ਮੁਖੀ ਪਰਮਜੀਤ ਸਿੰਘ
ਜਾਣਕਾਰੀ ਲਈ ਦੱਸ ਦਈਏ ਕਿ ਯੂਏਪੀਏ, 1967 ਨੂੰ ਅਗਸਤ 2019 ਵਿਚ ਸੋਧਿਆ ਗਿਆ ਸੀ ਜਿਸ ਵਿਚ ਇਕ ਵਿਅਕਤੀ ਨੂੰ ਅੱਤਵਾਦੀ ਵਜੋਂ ਨਾਮਜ਼ਦ ਕਰਨ ਦੀ ਵਿਵਸਥਾ ਸ਼ਾਮਲ ਕੀਤੀ ਗਈ ਸੀ।
ਜ਼ਿਕਰ ਕਰ ਦਈਏ ਕਿ ਪਿਛਲੇ ਦਿਨੀਂ ਸਪੈਸ਼ਲ ਸੈੱਲ ਨੇ ਦਿੱਲੀ ਤੋਂ ਤਿੰਨ ਖ਼ਾਲਿਸਤਾਨੀ ਅੱਤਵਾਦੀਆਂ ਨੂੰ ਫੜ੍ਹਨ ਦਾ ਦਾਅਵਾ ਕੀਤਾ ਸੀ। ਜਿਨ੍ਹਾਂ ਨੇ ਇਕਬਾਲ ਕੀਤਾ ਸੀ ਕਿ ਉਨ੍ਹਾਂ ਦੇ ਨਿਸ਼ਾਨੇ ਉੱਤੇ ਉੱਤਰ ਪ੍ਰਦੇਸ਼ ਦੇ ਕਈ ਨੇਤਾ ਸੀ। ਇਸ ਤੋਂ ਇਲਾਵਾ ਲੰਘੇ ਕੱਲ੍ਹ ਪਟਿਆਲਾ ਪੁਲਿਸ ਨੇ ਵੀ ਤਿੰਨ ਖ਼ਾਲਿਸਤਾਨੀ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।
ਰੈਫ਼ਰੈਂਡਮ 2020 ਦੇ ਮੱਦੇਨਜ਼ਰ ਪੰਜਾਬ ਵਿੱਚ ਸੁਰੱਖਿਆ ਏਜੰਸੀਆਂ ਨੂੰ ਪਹਿਲਾਂ ਨੂੰ ਹਾਈ ਅਲਰਟ ਤੇ ਰੱਖਿਆ ਹੋਇਆ ਹੈ। ਬੀਤੇ ਕੱਲ੍ਹ ਹਰਿਆਣਾ ਸੂਬੇ ਨੇ ਵੀ ਖ਼ਾਲਿਸਤਾਨ ਮੁਹਿੰਮ ਦੇ ਚਲਦਿਆਂ ਸੂਬੇ ਨੂੰ ਹਾਈ ਅਲਰਟ 'ਤੇ ਕਰ ਦਿੱਤਾ ਹੈ।