ਪੰਜਾਬ

punjab

ETV Bharat / bharat

ਸ਼ਿਲਾਂਗ 'ਚ ਸਿੱਖਾਂ ਦੀ ਸੁਰੱਖਿਆ ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਸੂਬਾ ਸਰਕਾਰ ਤੋਂ ਕੀਤਾ ਜਵਾਬ ਤਲਬ - punjabi in shillong

ਮੇਘਾਲਿਆ ਦੇ ਸ਼ਿਲਾਂਗ 'ਚ ਸਿੱਖਾਂ ਦੀ ਸੁਰੱਖਿਆ ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਸੂਬਾ ਸਰਕਾਰ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਹੈ ਤਾਂ ਜੋ ਇਸ ਮਾਮਲੇ ਨੂੰ ਜਲਦੀ ਹੀ ਹੱਲ ਕੀਤਾ ਜਾ ਸਕੇ।

ਮਨਜਿੰਦਰ ਸਿੰਘ ਸਿਰਸਾ

By

Published : Jun 13, 2019, 11:45 AM IST

ਸ਼ਿਲਾਂਗ: ਮੇਘਾਲਿਆ ਦੇ ਸ਼ਿਲਾਂਗ 'ਚ ਸਿੱਖਾਂ ਦੀ ਸੁਰੱਖਿਆ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ ਤੋਂ ਬਾਅਦ ਗ੍ਰਹਿ ਮੰਤਰਾਲਾ ਹਰਕਤ 'ਚ ਆਇਆ ਹੈ। ਇਸ ਮਾਮਲੇ ਨੂੰ ਹੱਲ ਕਰਨ ਲਈ ਗ੍ਰਹਿ ਮੰਤਰਾਲੇ ਨੇ ਮੇਘਾਲਿਆ ਸਰਕਾਰ ਨੂੰ ਨੋਟਿਸ ਭੇਜਿਆ ਹੈ।

ਬੀਤੇ ਦਿਨੀਂ ਪਾਬੰਦੀਸ਼ੁਦਾ ਜਥੇਬੰਦੀ ਵੱਲੋਂ ਸ਼ਿਲਾਂਗ 'ਚ ਵੱਸਦੇ ਸਿੱਖਾਂ ਨੂੰ ਜਾਨੋਂ ਮਾਰਨ ਦੀ ਧਮਕੀ ਮਿਲਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ ਸੀ।

ਵੀਡੀਓ

ਇਸ ਦੌਰਾਨ ਸ਼ਿਲਾਂਗ 'ਚ ਰਹਿ ਰਹੇ ਪੰਜਾਬੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਏ ਰੱਖਣ ਦੀ ਮੰਗ ਕੀਤੀ ਸੀ ਜਿਸ 'ਤੇ ਕਾਰਵਾਈ ਕਰਦਿਆਂ ਗ੍ਰਹਿ ਮੰਤਰਾਲੇ ਨੇ ਮੇਘਾਲਿਆ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ, ਜਿਸ 'ਤੇ ਅੱਜ ਸੂਬਾ ਸਰਕਾਰ ਗ੍ਰਹਿ ਮੰਤਰਾਲੇ ਨੂੰ ਜਵਾਬ ਦਾਖਲ ਕਰਵਾਏਗੀ।

ABOUT THE AUTHOR

...view details