ਪੰਜਾਬ

punjab

ETV Bharat / bharat

ਦਿੱਲੀ 'ਚ ਘਰ ਨੂੰ ਲੱਗੀ ਅੱਗ, 2 ਜ਼ਖ਼ਮੀ - ਦਿੱਲੀ 'ਚ ਘਰ ਨੂੰ ਲੱਗੀ ਅੱਗ

ਦਿੱਲੀ ਦੇ ਆਯਾ ਨਗਰ ਵਿੱਚ ਇੱਕ ਘਰ ਨੂੰ ਅੱਗ ਲੱਗ ਗਈ ਜਿਸ ਕਾਰਨ 2 ਔਰਤਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

Fire
Fire

By

Published : Apr 14, 2020, 8:11 AM IST

ਨਵੀਂ ਦਿੱਲੀ: ਸੋਮਵਾਰ ਨੂੰ ਦਿੱਲੀ ਦੇ ਆਯਾ ਨਗਰ ਵਿੱਚ ਇੱਕ ਘਰ ਨੂੰ ਅੱਗ ਲੱਗਣ ਕਾਰਨ 2 ਔਰਤਾਂ ਜ਼ਖ਼ਮੀ ਹੋ ਗਈਆਂ। ਅੱਗ ਬੁਝਾਊ ਵਿਭਾਗ ਦੇਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।

ਅਧਿਕਾਰੀ ਨੇ ਦੱਸਿਆ ਕਿ ਅੱਗ ਬਾਰੇ ਸ਼ਾਮ 6.32 ਵਜੇ ਇੱਕ ਫੋਨ ਆਇਆ ਅਤੇ ਅੱਗ ਬੁਝਾਉਣ ਦੇ 2 ਟੈਂਡਰ ਮੌਕੇ 'ਤੇ ਪਹੁੰਚ ਗਏ ਜਿੰਨਾਂ ਨੇ ਸ਼ਾਮ 7.25 ਵਜੇ ਤੱਕ ਅੱਗ ਉੱਤੇ ਕਾਬੂ ਪਾ ਲਿਆ।

ਇਹ ਵੀ ਪੜ੍ਹੋ: ਕੋਵਿਡ-19: ਕੈਪਟਨ ਸਰਕਾਰ ਨੇ ਸੂਬੇ ਦੇ ਹਾਲਾਤ 'ਤੇ ਚਰਚਾ ਲਈ ਸੱਦੀ ਸਰਬ ਦਲੀ ਬੈਠਕ

ਅੱਗ ਲੱਗਣ ਦੇ ਕਾਰਨਾਂ ਬਾਰੇ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ ਅਤੇ ਇਸ ਸਬੰਧੀ ਜਾਂਚ ਚੱਲ ਰਹੀ ਹੈ।

ਜ਼ਖ਼ਮੀ ਹੋਈਆਂ ਔਰਤਾਂ ਉਰਮਿਲਾ(38) ਅਤੇ ਸ਼ੁਸ਼ੀਤਾ (32) ਨੂੰ ਸਫਦਰਜੰਗ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਦਾ ਸਰੀਰ 15 ਪ੍ਰਤੀਸ਼ਤ ਸੜ ਚੁੱਕਿਆ ਹੈ।

ABOUT THE AUTHOR

...view details