ਪੰਜਾਬ

punjab

By

Published : Nov 19, 2019, 8:00 PM IST

ETV Bharat / bharat

ਸੰਦੀਪ ਧਾਲੀਵਾਲ ਦੇ ਸਨਮਾਨ ਵਿੱਚ ਹਿਊਸਟਨ ਪੁਲਿਸ ਨੇ ਬਦਲੀ ਡ੍ਰੈੱਸ ਕੋਡ ਨੀਤੀ

ਹਿਊਸਟਨ ਦੇ ਉੱਤਰ-ਪੱਛਮ ਵਿੱਚ ਇੱਕ ਟ੍ਰੈਫਿਕ ਸਟਾਪ ਦਾ ਸੰਚਾਲਨ ਕਰਨ ਦੌਰਾਨ ਮਾਰੇ ਗਏ ਭਾਰਤੀ-ਅਮਰੀਕੀ ਸਿੱਖ ਪੁਲਿਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਦੇ ਸਨਮਾਨ ਵਿੱਚ ਹਿਊਸਟਨ ਪੁਲਿਸ ਨੇ ਆਪਣੀ ਡ੍ਰੈੱਸ ਕੋਡ ਨੀਤੀ ਬਦਲ ਲਈ ਹੈ।

ਫ਼ੋਟੋ।

ਨਵੀਂ ਦਿੱਲੀ: ਅਮਰੀਕਾ ਵਿੱਚ ਡਿਊਟੀ ਕਰਦੇ ਹੋਏ ਮਾਰੇ ਗਏ ਭਾਰਤੀ-ਅਮਰੀਕੀ ਸਿੱਖ ਪੁਲਿਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਦੇ ਸਨਮਾਨ ਵਿੱਚ ਹਿਊਸਟਨ ਪੁਲਿਸ ਵਿਭਾਗ ਨੇ ਆਪਣੀ ਡ੍ਰੈੱਸ ਕੋਡ ਨੀਤੀ ਵਿੱਚ ਤਬਦੀਲੀ ਕੀਤੀ ਹੈ।

ਇਹ ਇਸ ਲਈ ਕੀਤਾ ਗਿਆ ਹੈ ਤਾਂ ਕਿ ਡਿਊਟੀ ਦੌਰਾਨ ਘੱਟ ਗਿਣਤੀ ਭਾਈਚਾਰੇ ਦੇ ਮੈਂਬਰਾਂ ਨੂੰ ਉਨ੍ਹਾਂ ਦੇ ਧਾਰਮਿਕ ਚਿੰਨ੍ਹਾਂ ਦੀ ਨੁਮਾਇੰਦਗੀ ਕਰਨ ਦਾ ਮੌਕਾ ਮਿਲ ਸਕੇ।

ਜ਼ਿਕਰਯੋਗ ਹੈ ਕਿ 10 ਸਾਲਾਂ ਤੋਂ ਹੈਰਿਸ ਕਾਉਂਟੀ ਸ਼ੈਰਿਫ ਦਫ਼ਤਰ ਵਿੱਚ ਤਾਇਨਾਤ ਧਾਲੀਵਾਲ ਨੂੰ 28 ਸਤੰਬਰ ਨੂੰ ਹਿਊਸਟਨ ਦੇ ਉੱਤਰ-ਪੱਛਮ ਵਿੱਚ ਇੱਕ ਟ੍ਰੈਫਿਕ ਸਟਾਪ ਦਾ ਸੰਚਾਲਨ ਕਰਨ ਦੌਰਾਨ ਗੋਲੀ ਮਾਰ ਦਿੱਤੀ ਗਈ ਸੀ।

ਹਿਊਸਟਨ ਦੇ ਮੇਅਰ ਨੇ ਟਵੀਟ ਕੀਤਾ ਕਿ ਹਿਊਸਟਨ ਪੁਲਿਸ ਵਿਭਾਗ ਨੇ ਇਹ ਐਲਾਨ ਕਰਦਿਆਂ ਮਾਣ ਮਹਿਸੂਸ ਕੀਤਾ ਹੈ ਕਿ ਦੇਸ਼ ਦੇ ਸਭ ਤੋਂ ਵੱਡੇ ਪੁਲਿਸ ਵਿਭਾਗਾਂ ਵਿੱਚੋਂ ਇੱਕ, ਹਿਊਸਟਨ ਪੁਲਿਸ ਨੂੰ ਸਿੱਖ ਅਧਿਕਾਰੀਆਂ ਨੂੰ ਡਿਊਟੀ ਦੌਰਾਨ ਆਪਣੇ ਧਰਮ ਨਾਲ ਜੁੜੇ ਚਿੰਨ੍ਹ ਪਾਉਣ ਦੀ ਇਜਾਜ਼ਤ ਹੋਵੇਗੀ।

ABOUT THE AUTHOR

...view details