ਪੰਜਾਬ

punjab

ਹੈਦਰਾਬਾਦ ਜਬਰ-ਜਨਾਹ ਮਾਮਲਾ :ਪੀੜਤਾ ਦੇ ਪਿਤਾ ਦਾ ਨੇ ਸੁਣਾਇਆ ਦਰਦ, ਕਿਹਾ ਕਾਨੂੰਨ ਬਣੇ ਪਰ ਲਾਗੂ ਨਹੀਂ ਹੋਏ

By

Published : Dec 4, 2019, 8:04 AM IST

ਹੈਦਰਾਬਾਦ ਵਿਖੇ ਮਹਿਲਾ ਡਾਕਟਰ ਨਾਲ ਹੋਏ ਜਬਰ ਜਨਾਹ ਦੀ ਘਟਨਾ ਨੂੰ ਲੈ ਕੇ ਪੂਰੇ ਦੇਸ਼ ਵਿੱਚ ਰੋਸ ਦੀ ਲਹਿਰ ਹੈ। ਦੇਸ਼ ਭਰ ਦੇ ਲੋਕ ਮੁਲਜ਼ਮਾਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕਰ ਰਹੇ ਹਨ, ਪਰ ਸਾਡੇ ਦੇਸ਼ 'ਚ ਮੁਲਜ਼ਮਾਂ ਨੂੰ ਸਜ਼ਾ ਮਿਲਣ ਵਿੱਚ ਹੋਣ ਵਾਲੀ ਦੇਰੀ ਦੇ ਕਾਰਨ ਪੀੜਤਾ ਦੇ ਪਿਤਾ ਵੀ ਕਾਫ਼ੀ ਦੁੱਖੀ ਹਨ।

ਹੈਦਰਾਬਾਦ ਜਬਰ-ਜਨਾਹ ਮਾਮਲਾ
ਹੈਦਰਾਬਾਦ ਜਬਰ-ਜਨਾਹ ਮਾਮਲਾ

ਹੈਦਰਾਬਾਦ: ਮਹਿਲਾ ਡਾਕਟਰ ਨਾਲ ਹੋਏ ਜਬਰ ਜਨਾਹ ਦੀ ਘਟਨਾ ਨੂੰ ਲੈ ਕੇ ਪੂਰੇ ਦੇਸ਼ ਦੀ ਜਨਤਾ 'ਚ ਭਾਰੀ ਰੋਸ ਹੈ। ਲੋਕਾਂ ਵੱਲੋਂ ਪੀੜਤਾ ਨੂੰ ਇਨਸਾਫ਼ ਦਵਾਉਣ ਲਈ ਸਰਕਾਰ ਤੋਂ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ।

ਇਸ ਮਾਮਲੇ ਵਿੱਚ ਪੀੜਤਾ ਦੇ ਪਰਿਵਾਰ ਅਤੇ ਉਸ ਦੇ ਪਿਤਾ ਨੇ ਆਪਣਾ ਦੁੱਖ ਬਿਆਨ ਕਰਦੇ ਹੋਏ ਮੁਲਜ਼ਮਾਂ ਵਿਰੁੱਧ ਜਲਦ ਤੋਂ ਜਲਦ ਸਖ਼ਤ ਕਾਰਵਾਈ ਕਰਦੇ ਹੋਏ ਇਨਸਾਫ਼ ਦੀ ਮੰਗ ਕੀਤੀ ਹੈ। ਉਨ੍ਹਾਂ ਮੁਲਜ਼ਮਾਂ ਨੂੰ ਸਖ਼ਤ ਸਜ਼ਾ ਦਵਾਉਣ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਵਿੱਚ ਕਾਨੂੰਨ ਤਾਂ ਬਣੇ ਹਨ ਪਰ ਉਨ੍ਹਾਂ ਨੂੰ ਸਰਕਾਰ ਵੱਲੋਂ ਲਾਗੂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਨਿਰਭਯਾ ਮਾਮਲੇ ਦੇ ਦੋਸ਼ੀਆਂ ਨੂੰ ਵੀ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ ਪਰ ਅਜੇ ਤੱਕ ਉਨ੍ਹਾਂ ਨੂੰ ਫਾਂਸੀ ਨਹੀਂ ਦਿੱਤੀ ਗਈ। ਜਦਕਿ ਹੁਣ ਤੱਕ ਇਸ ਮਾਮਲੇ ਦੇ ਦੋਸ਼ਿਆਂ ਨੂੰ ਫਾਂਸੀ ਦੇ ਦੇਣੀ ਚਾਹੀਦੀ ਸੀ।

ABOUT THE AUTHOR

...view details