ਨਵੀਂ ਦਿੱਲੀ : ਹਾਲ ਹੀ ਵਿੱਚ ਇਨਕਮ ਟੈਕਸ ਵਿਭਾਗ ਵੱਲੋਂ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਦੇ ਨਿੱਜੀ ਸੱਕਤਰ ਪ੍ਰਵੀਨ ਕੱਕੜ ਦੇ ਘਰ ਛਾਪੇਮਾਰੀ ਕੀਤੀ ਗਈ ਸੀ। ਇਸ ਤੋਂ ਬਾਅਦ ਸਾਬਕਾ ਵਿੱਤ ਮੰਤਰੀ ਪੀ.ਚਿਦੰਬਰਮ ਨੇ ਕੇਂਦਰ ਸਰਕਾਰ ਦੇ ਵਿਰੁੱਧ ਇੱਕ ਬਿਆਨ ਦਿੱਤਾ ਹੈ।
ਮੇਰੇ ਕੋਲ ਲੁਕੋਣ ਲਈ ਕੁਝ ਨਹੀਂ : ਪੀ.ਚਿਦੰਬਰਮ
ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਦੇ ਕਰੀਬੀਆਂ ਲੋਕਾਂ ਦੇ ਘਰ ਇਨਕਮ ਟੈਕਸ ਵਿਭਾਗ ਵੱਲੋਂ ਰੇਡ ਪੈਣ ਤੇ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਇਨਕਮ ਟੈਕਸ ਵਿਭਾਗ ਵੱਲੋਂ ਛਾਪੇਮਾਰੀ ਕਰਨ ਤੋਂ ਘਬਰਾਏ ਸਾਬਕਾ ਵਿੱਤ ਮੰਤਰੀ ਨੇ ਕੇਂਦਰੀ ਸਰਕਾਰ ਉੱਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਉਨ੍ਹਾਂ ਕੋਲ ਲੁਕੋਣ ਲਈ ਕੁਝ ਵੀ ਨਹੀਂ ਹੈ।
ਸਾਬਕਾ ਵਿੱਤ ਮੰਤਰੀ ਪੀ.ਚਿਦੰਬਰਮ ਨੇ ਕੇਂਦਰ ਸਰਕਾਰ ਉੱਤੇ ਦੋਸ਼ ਲਾਇਆ ਕਿ ਸਰਕਾਰ ਉਨ੍ਹਾਂ ਦੇ ਘਰ 'ਚ ਵੀ ਇਨਕਮ ਟੈਕਸ ਵਿਭਾਗ ਵੱਲੋਂ ਛਾਪੇਮਾਰੀ ਕਰਵਾਉਣ ਦੀ ਤਿਆਰੀ ਕਰ ਰਹੀ ਹੈ ਤਾਂ ਜੋਂ ਲੋਕ ਸਭਾ ਚੋਣ ਅਭਿਆਨ ਨੂੰ ਕਮਜੋਰ ਕੀਤਾ ਜਾ ਸਕੇ। ਪੀ.ਚਿਦੰਬਰਮ ਨੇ ਆਪਣੇ ਟਵੀਟ 'ਚ ਲਿੱਖਿਆ ਕਿ ਲੋਕ ਸਰਕਾਰ ਵੱਲੋਂ ਕੀਤੀ ਜਾ ਰਹੀ ਇਨ੍ਹਾਂ ਜਬਰਨ ਹਰਕਤਾਂ ਨੂੰ ਵੇਖ ਰਹੇ ਹਨ ਅਤੇ ਚੋਣਾਂ ਦੌਰਾਨ ਉਹ ਸਰਕਾਰ ਨੂੰ ਸਹੀ ਸਬਕ ਸਿੱਖਾਉਣਗੇ।
ਜ਼ਿਕਰਯੋਗ ਹੈ ਕਿ ਉਨ੍ਹਾਂ ਦੇ ਬੇਟੇ ਕਾਰਤੀ ਤਾਮਿਲਨਾਡੂ ਦੀ ਸ਼ਿਵਗੰਗਾ ਲੋਕਸਭਾ ਸੀਟ ਦੇ ਉਮੀਂਦਵਾਰ ਹਨ ਅਤੇ ਇਸ ਸਮੇਂ ਉਹ ਫਿਲਹਾਲ ਜਮਾਨਤ ਤੇ ਬਾਹਰ ਹਨ। ਕਾਰਤੀ ਇਸ ਵੇਲੇ ਏਅਰਸੈਲ ਮੈਕਿਸਸ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ।