ਸ੍ਰੀਨਗਰ: ਜੰਮੂ ਕਸ਼ਮੀਰ ਦੇ ਉਧਮਪੁਰ ਜ਼ਿਲ੍ਹੇ ਵਿੱਚ ਭਾਰਤੀ ਫੌਜ ਦੇ ਇੱਕ ਜਵਾਨ ਨੇ ਆਪਣੀ ਸਰਵਿਸ ਰਾਈਫਲ ਤੋਂ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।
ਜੰਮੂ ਕਸ਼ਮੀਰ: ਉਧਮਪੁਰ 'ਚ ਹਵਾਈ ਫੋਜ ਦੇ ਇੱਕ ਜਵਾਨ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ - ਜਵਾਨ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
ਭਾਰਤੀ ਹਵਾਈ ਫੌਜ ਦੇ ਇੱਕ ਜਵਾਨ ਨੇ ਆਪਣੀ ਸਰਵਿਸ ਰਾਈਫਲ ਤੋਂ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਸ ਨੇ ਅਜਿਹਾ ਕਦਮ ਕਿਉਂ ਚੁੱਕਿਆ।
ਫੋਟੋ
ਇਸ ਬਾਰੇ ਦੱਸਦੇ ਹੋਏ ਇੱਕ ਪੁਲਿਸ ਅਧਿਕਾਰੀ ਨੇ ਕਿਹਾ ਕਿ ਇਹ ਘਟਨਾ ਸ਼ਨੀਵਾਰ ਨੂੰ ਉਸ ਸਮੇਂ ਵਾਪਰੀ ਜਦੋਂ 22 ਸਾਲਾ ਸ਼ੁਭਮ ਸਿੰਘ ਪਰਮਾਰ ਉਧਮਪੁਰ ਦੇ ਏਅਰਫੋਰਸ ਸਟੇਸ਼ਨ ਵਿਖੇ ਇੱਕ ਸੰਤਰੀ ਵਜੋਂ ਡਿਊਟੀ ਉੱਤੇ ਤਾਇਨਾਤ ਸੀ। ਉਸ ਨੇ ਖ਼ੁਦ ਦੀ ਸਰਵਿਸ ਰਾਈਫਲ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।
ਉਕਤ ਜਵਾਨ ਉੱਤਰ ਪ੍ਰਦੇਸ਼ ਦੇ ਕਾਨਪੁਰ ਜ਼ਿਲ੍ਹੇ ਦਾ ਵਸਨੀਕ ਸੀ। ਅਧਿਕਾਰੀ ਨੇ ਕਿਹਾ ਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਕਿ ਜਵਾਨ ਨੇ ਅਜਿਹਾ ਕਦਮ ਕਿਉਂ ਚੁੱਕਿਆ। ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੇਹ ਨੂੰ ਅੰਤਮ ਸਸਕਾਰ ਲਈ ਪਰਿਵਾਰ ਹਵਾਲੇ ਕਰ ਦਿੱਤਾ ਜਾਵੇਗਾ।