ਨਵੀਂ ਦਿੱਲੀ: ਦੇਸ਼ ਦੀ ਸਭ ਤੋਂ ਵੱਡੀ ਖੁਫੀਆ ਏਜੰਸੀ ਇੰਟੈਲੀਜੈਂਸ ਬਿਊਰੋ (ਆਈਬੀ) ਕਾਨਪੁਰ ਵਿੱਚ 8 ਪੁਲਿਸ ਮੁਲਾਜ਼ਮਾਂ ਦੇ ਕਤਲ ਦੇ ਦੋਸ਼ੀ ਵਿਕਾਸ ਦੂਬੇ ਨੂੰ ਲੱਭਣ ਦੀ ਮੁਹਿੰਮ ਵਿੱਚ ਸ਼ਾਮਲ ਹੋਈ ਹੈ। ਇੰਟੈਲੀਜੈਂਸ ਬਿਊਰੋ ਦੇ ਅਧਿਕਾਰੀ ਉੱਤਰ ਪ੍ਰਦੇਸ਼ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਦੀ ਦੂਬੇ ਨੂੰ ਲੱਭਣ ਵਿੱਚ ਸਹਾਇਤਾ ਕਰ ਰਹੇ ਹਨ।
ਦੱਸਣਯੋਗ ਹੈ ਕਿ ਇਸ ਗੈਂਗਸਟਰ 'ਤੇ ਕਰੀਬ 60 ਮਾਮਲੇ ਦਰਜ ਹਨ। ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਮਿਲੀ ਹੈ ਕਿ ਇੰਟੈਲੀਜੈਂਸ ਬਿਊਰੋ ਅਤੇ ਸਪੈਸ਼ਲ ਟਾਸਕ ਫੋਰਸ ਨੂੰ ਸ਼ੱਕ ਹੈ ਕਿ ਗੈਂਗਸਟਰ ਚੰਬਲ ਦੀਆਂ ਖੱਡਾਂ ਵਿੱਚ ਮੌਜੂਦ ਹੈ। ਉਨ੍ਹਾਂ ਨੇ ਦੂਬੇ ਦੇ ਠਿਕਾਣਿਆਂ ਦਾ ਪਤਾ ਲਗਾਉਣ ਲਈ ਮੱਧ ਪ੍ਰਦੇਸ਼ ਪੁਲਿਸ ਤੋਂ ਮਦਦ ਮੰਗੀ ਹੈ। ਪੁਲਿਸ ਉਸ ਦੇ ਠਿਕਾਣਿਆਂ ਦੀ ਭਾਲ ਕਰ ਰਹੀ ਹੈ, ਜੇਕਰ 24 ਘੰਟਿਆਂ ਦੇ ਅੰਦਰ ਨਹੀਂ ਮਿਲਿਆ, ਤਾਂ ਰਾਜ ਸਰਕਾਰ ਉਸ ਵਿਅਕਤੀ ਦੇ ਖਿਲਾਫ਼ ਇੱਕ ਵੱਡਾ ਇਨਾਮ ਦੇਣ ਦਾ ਐਲਾਨ ਕਰ ਸਕਦੀ ਹੈ।