ਨਵੀਂ ਦਿੱਲੀ: ਸ਼ੁੱਕਰਵਾਰ ਸ਼ਾਮ ਨੂੰ ਨਾਰਾਜ਼ ਭੀੜ ਵੱਲੋਂ ਪਾਕਿਸਤਾਨ ਦੇ ਗੁਰਦੁਆਰਾ ਨਨਕਾਣਾ ਸਾਹਿਬ 'ਤੇ ਪਥਰਾਅ ਕਰਨ ਮਗਰੋਂ ਦੇਸ਼ ਭਰ ਵਿੱਚ ਇਸ ਘਟਨਾ ਦੀ ਨਿਖੇਧੀ ਕੀਤੀ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਟਵੀਟ ਕਰ ਅਪੀਲ ਕੀਤੀ ਕਿ ਉਹ ਤੁਰੰਤ ਇਸ ਮਾਮਲੇ ਵਿੱਚ ਦਖ਼ਲ ਦੇਣ ਅਤੇ ਗੁਰਦੁਆਰਾ ਨਨਕਾਣਾ ਸਾਹਿਬ ਵਿੱਚ ਫਸੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ।
ਗੁਰਦੁਆਰਾ ਨਨਕਾਣਾ ਸਾਹਿਬ 'ਤੇ ਹੋਏ ਪਥਰਾਅ ਦੀ ਵੀਡੀਓ ਵਾਇਰਲ ਹੋਣ ਤੋਂ ਕੁੱਝ ਸਮਾਂ ਬਾਅਦ ਹੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਬੰਗਲਾਦੇਸ਼ ਦੀ ਹਿੰਸਾ ਦੀ ਇੱਕ ਪੁਰਾਣੀ ਵੀਡੀਓ ਨੂੰ ਟਵੀਟ ਕਰਦਿਆਂ ਕਿਹਾ, 'ਯੂਪੀ ਵਿੱਚ ਮੁਸਲਮਾਨਾਂ ਵਿਰੁੱਧ ਭਾਰਤੀ ਪੁਲਿਸ ਦਾ ਪ੍ਰੋਗਰਾਮ।'