ਤੇਲੰਗਾਨਾ: ਲਗਾਤਾਰ ਤੀਜੇ ਦਿਨ ਰਾਜ ਵਿੱਚ ਕੋਰੋਨਾ ਵਾਇਰਸ ਪੀੜਤਾਂ ਦੇ ਮਾਮਲਿਆਂ ਦੀ ਗਿਣਤੀ ਵਿੱਚ ਭਾਰੀ ਉਛਾਲ ਦੇਖਣ ਨੂੰ ਮਿਲਿਆ ਹੈ। ਤਿੰਨ ਦਿਨਾਂ ਵਿੱਚ ਸੂਬੇ 'ਚ ਕੋਰੋਨਾ ਵਾਇਰਸ ਦੇ 142 ਕੇਸ ਦਰਜ ਕੀਤੇ ਗਏ ਅਤੇ ਸਾਰੇ ਗ੍ਰੇਟਰ ਹੈਦਰਾਬਾਦ ਵਿੱਚ ਦਰਜ ਕੀਤੇ ਗਏ ਹਨ। ਇਸ ਬਾਰੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਮਿਲੀ ਕਿ ਕੇਸ ਅਚਾਨਕ ਕਿਵੇਂ ਵਧੇ ਹਨ।
ਜਨ ਸਿਹਤ ਅਤੇ ਪਰਿਵਾਰ ਭਲਾਈ ਦੇ ਨਿਰਦੇਸ਼ਕ ਅਨੁਸਾਰ 50 ਲੋਕਾਂ ਨੂੰ ਠੀਕ ਹੋਣ ਤੋਂ ਬਾਅਦ ਹਸਪਤਾਲਾਂ ਤੋਂ ਛੁੱਟੀ ਦਿੱਤੀ ਗਈ। ਇਸ ਦੇ ਨਾਲ ਹੀ, ਠੀਕ ਹੋਏ ਲੋਕਾਂ ਦੀ ਗਿਣਤੀ 801 ਤੱਕ ਪਹੁੰਚ ਗਈ। ਅਜੇ 444 ਮਰੀਜ਼ ਹੈਦਰਾਬਾਦ ਦੇ ਗਾਂਧੀ ਹਸਪਤਾਲ ਵਿਖੇ ਜ਼ੇਰੇ ਇਲਾਜ ਹਨ। ਮਰਨ ਵਾਲਿਆਂ ਦੀ ਗਿਣਤੀ 30 ਹੈ, ਕਿਉਂਕਿ ਸੋਮਵਾਰ ਨੂੰ ਕੋਈ ਮੌਤ ਦਰਜ ਨਹੀਂ ਕੀਤੀ ਗਈ।