ਨਵੀਂ ਦਿੱਲੀ: ਦਿੱਲੀ ਵਿੱਚ ਨਾਗਰਿਕਤਾ ਸੋਧ ਕਾਨੂੰਨ ਦਾ ਜ਼ਬਰਦਸਤ ਵਿਰੋਧ ਹੋ ਰਿਹਾ ਹੈ ਤੇ ਲਾਲ ਕਿਲੇ ਦੇ ਇਲਾਕੇ ਵਿੱਚ ਧਾਰਾ 144 ਲੱਗਣ ਦੇ ਬਾਵਜੂਦ ਦਰਜਨਾਂ ਲੋਕਾਂ ਨੇ ਪ੍ਰਦਰਸ਼ਨ ਕੀਤਾ। ਇਸ ਦੇ ਨਾਲ ਹੀ ਕਈ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਇਸ ਦੇ ਮੱਦੇਨਜ਼ਰ ਟੇਲੀਕਾਮ ਕੰਪਨੀ ਏਅਰਟੇਲ ਨੇ ਰਾਜਧਾਨੀ ਦੇ ਕੁਝ ਹਿੱਸਿਆਂ ਵਿੱਚ ਇੰਟਰਨੈੱਟ, ਕਾਲਿੰਗ ਅਤੇ ਐਸ.ਐਮ.ਐਸ ਸੇਵਾ 'ਤੇ ਰੋਕ ਲਗਾ ਦਿੱਤੀ ਗਈ ਹੈ।
ਦਿੱਲੀ ਵਿੱਚ ਪ੍ਰਦਰਸ਼ਨ ਦੇ ਚਲਦਿਆਂ ਕਈ ਇਲਾਕਿਆਂ ਵਿੱਚ ਇੰਟਰਨੈੱਟ, ਕਾਲਿੰਗ ਤੇ SMS ਸੇਵਾ ਬੰਦ - internet, calling and SMS service close in delhi
ਦਿੱਲੀ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼ ਪ੍ਰਦਰਸ਼ਨ ਤੇਜ਼ ਹੋਣ ਕਰਕੇ ਕਈ ਇਲਾਕਿਆਂ ਵਿੱਚ ਇੰਟਰਨੈੱਟ, ਕਾਲਿੰਗ ਅਤੇ ਐਸ.ਐਮ.ਐਸ ਸੇਵਾ 'ਤੇ ਰੋਕ ਲਗਾ ਦਿੱਤੀ ਗਈ ਹੈ।
ਫ਼ੋਟੋ
ਦੱਸ ਦਈਏ, 11 ਦਸੰਬਰ ਨੂੰ ਰਾਜਸਭਾ ਵਿੱਚ ਨਾਗਰਿਕਤਾ ਸੋਧ ਕਾਨੂੰਨ ਪਾਸ ਹੋਣ ਤੋਂ ਬਾਅਦ ਅਸਮ, ਬੰਗਾਲ ਤੇ ਦਿੱਲੀ ਦੇ ਕਈ ਇਲਾਕਿਆਂ ਵਿੱਚ ਵਿਰੋਧ ਪ੍ਰਦਰਸ਼ਨ ਜਾਰੀ ਹੈ। ਇਸ ਦੇ ਮੱਦੇਨਜ਼ਰ ਦਿੱਲੀ ਦੇ ਕਈ ਮੈਟਰੋ ਸਟੇਸ਼ਨ ਬੰਦ ਕਰ ਦਿੱਤੇ ਗਏ ਹਨ ਤੇ ਨਾਲ ਹੀ ਇੰਟਰਨੈਟ ਸੇਵਾਵਾਂ 'ਤੇ ਵੀ ਰੋਕ ਲਾ ਦਿੱਤੀ ਗਈ ਹੈ।