ਨਵੀਂ ਦਿੱਲੀ: ਗੌਤਮਬੁੱਧ ਨਗਰ 'ਚ 95 ਨਵੇਂ ਕੋਰੋਨਾ ਸੰਕਰਮਿਤ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਕੋਰੋਨਾ ਕੇਸਾਂ ਦੀ ਕੁੱਲ ਗਿਣਤੀ 830 ਹੋ ਗਈ ਹੈ। ਉਥੇ ਹੀ ਐਕਟਿਵ ਮਰੀਜ਼ਾਂ ਦੀ ਗਿਣਤੀ 341 ਤੱਕ ਪਹੁੰਚ ਗਈ ਹੈ। ਜ਼ਿਲ੍ਹੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੀ 12 ਤੱਕ ਪਹੁੰਚ ਗਈ ਹੈ। ਬਰੌਲਾ ਪਿੰਡ ਦੇ ਇੱਕ 45 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ।
ਦਿੱਲੀ ਦੇ ਗੌਤਮਬੁੱਧ ਨਗਰ 'ਚ ਕੋਰੋਨਾ ਦੇ 95 ਨਵੇਂ ਮਾਮਲੇ ਸਾਹਮਣੇ ਆਏ
ਨਵੀਂ ਦਿੱਲੀ ਦੇ ਗੌਤਮਬੁੱਧ ਨਗਰ ਵਿੱਚ 95 ਨਵੇਂ ਕੋਰੋਨਾ ਸੰਕਰਮਿਤ ਮਾਮਲੇ ਪਾਏ ਗਏ ਹਨ। ਉਥੇ ਹੀ ਕੋਰੋਨਾ ਤੋਂ ਮਰਨ ਵਾਲਿਆਂ ਦੀ ਗਿਣਤੀ 12 ਹੋ ਗਈ ਹੈ।
ਇਸ ਸਮੇਂ ਗੌਤਮਬੁੱਧ ਨਗਰ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਜ਼ਿਲ੍ਹੇ ਵਿੱਚ ਛੁੱਟੀ ਮਿੱਲ ਚੁੱਕੇ ਮਰੀਜ਼ਾਂ ਦੀ ਕੁੱਲ ਸੰਖਿਆ 477 ਹੈ। ਜ਼ਿਲ੍ਹੇ ਵਿੱਚ 12 ਸਿਹਤ ਕੈਂਪ ਸਥਾਪਤ ਕੀਤੇ ਗਏ ਹਨ। ਸਭ ਤੋਂ ਵੱਧ ਸੰਵੇਦਨਸ਼ੀਲ ਇਲਾਕਿਆਂ ਵਿੱਚ ਸਿਹਤ ਕੈਂਪ ਲਗਾਏ ਗਏ ਹਨ। ਸੈਕਟਰ 10, ਮਮੂਰਾ, ਨਿਥਾਰੀ, ਸਰਫਾਬਾਦ, ਬਰੌਲਾ, ਸੈਕਟਰ 8, ਸੈਕਟਰ 9, ਵਿੱਚ ਸਿਹਤ ਕੈਂਪ ਲਗਾਏ ਗਏ ਹਨ। ਜਿਥੇ 671 ਲੋਕਾਂ ਦੀ ਜਾਂਚ ਕੀਤੀ ਗਈ ਹੈ ਅਤੇ 17 ਮਰੀਜ਼ ਸ਼ੱਕੀ ਪਾਏ ਗਏ ਹਨ, ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਹੋਰ 95 ਨਵੇਂ ਸੰਕਰਮਿਤ ਹੋਣ ਤੋਂ ਬਾਅਦ ਸਿਹਤ ਵਿਭਾਗ ਵਿੱਚ ਹਲਚਲ ਮਚ ਗਈ ਹੈ। ਉਥੇ ਹੀ ਕੋਰੋਨਾ ਵਾਇਰਸ ਤੋਂ ਮਰਨ ਵਾਲਿਆਂ ਦੀ ਗਿਣਤੀ 12 ਹੋ ਗਈ ਹੈ।