ਪੰਜਾਬ

punjab

ETV Bharat / bharat

ਤਾਲਾਬੰਦੀ ਕਾਰਨ ਬਣੇ ਹਾਲਾਤਾਂ 'ਤੇ ਚਰਚਾ ਲਈ ਵੀਰਵਾਰ ਨੂੰ CWC ਦੀ ਬੈਠਕ

ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਬਣੇ ਹਾਲਾਤਾਂ ਉੱਪਰ ਚਰਚਾ ਲਈ ਕਾਂਗਰਸ ਪਾਰਟੀ ਨੇ ਵੀਰਵਾਰ ਨੂੰ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਬੁਲਾਈ ਹੈ।

By

Published : Apr 21, 2020, 8:14 PM IST

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ

ਨਵੀਂ ਦਿੱਲੀ: ਦੇਸ਼ ਭਰ ਵਿੱਚ ਤਾਲਾਬੰਦੀ ਅਤੇ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਬਣੇ ਹਾਲਾਤਾਂ ਉੱਪਰ ਚਰਚਾ ਲਈ ਕਾਂਗਰਸ ਪਾਰਟੀ ਨੇ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਬੁਲਾਈ ਹੈ।

ਕਾਂਗਰਸ ਆਗੂ ਕੇਸੀ ਵੇਣੁਗੋਪਾਲ ਮੁਤਾਬਕ ਇਹ ਬੈਠਕ ਵੀਰਵਾਰ ਨੂੰ ਸਵੇਰੇ 10:30 ਵਜੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਕੀਤੀ ਜਾਵੇਗੀ ਅਤੇ ਇਸ ਵਿੱਚ ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਅਤੇ ਕਾਂਗਰਸ ਸ਼ਾਸਿਤ ਸੂਬਿਆਂ ਦੇ ਮੁੱਖ ਮੰਤਰੀ ਵੀ ਸ਼ਾਮਿਲ ਹੋਣਗੇ। ਦੇਸ਼ ਵਿੱਚ ਤਾਲਾਬੰਦੀ ਦੇ ਮੁੱਦੇ 'ਤੇ ਕਾਂਗਰਸ ਵਰਕਿੰਗ ਕਮੇਟੀ ਦੀ ਇੱਕ ਬੈਠਕ 2 ਅਪਰੈਲ ਨੂੰ ਵੀ ਕੀਤੀ ਗਈ ਸੀ ਜਿਸ ਵਿੱਚ ਸਰਕਾਰ ਤੋਂ ਆਰਥਿਕ ਟਾਸਕ ਫ਼ੋਰਸ ਬਣਾਉਣ ਦੀ ਮੰਗ ਕੀਤੀ ਗਈ ਸੀ।

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਿੱਚ ਤਾਲਾਬੰਦੀ ਨੂੰ ਤਿੰਨ ਮਈ ਤੱਕ ਵਧਾ ਦਿੱਤਾ ਹੈ ਅਤੇ ਇਸ ਦੌਰਾਨ ਆਮ ਜਨਤਾ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਅਤੇ ਉਨ੍ਹਾਂ ਦੇ ਹੱਲ ਉੱਪਰ ਇਸ ਬੈਠਕ ਵਿੱਚ ਚਰਚਾ ਸੰਭਵ ਹੈ।

ਇਸ ਤੋਂ ਪਹਿਲਾਂ ਮੰਗਲਵਾਰ ਨੂੰ ਕਾਂਗਰਸ ਦੇ ਸਲਾਹਕਾਰ ਸਮੂਹ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਅਗਵਾਈ ਵਿੱਚ ਇੱਕ ਮੀਟਿੰਗ ਵੀ ਕੀਤੀ, ਜਿਸ ਵਿੱਚ ਐਮਐਸਐਮਈ ਸੈਕਟਰ ਨੂੰ ਪਹਿਲ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ ਕਿਉਂਕਿ ਇਹ ਦੇਸ਼ ਵਿੱਚ ਵੱਡੀ ਗਿਣਤੀ ਵਿੱਚ ਨੌਕਰੀਆਂ ਪ੍ਰਦਾਨ ਕਰਦਾ ਹੈ।

ABOUT THE AUTHOR

...view details