ਨਵੀਂ ਦਿੱਲੀ: ਕਾਂਗਰਸ ਦੇ ਕੌਮੀ ਬੁਲਾਰੇ ਰਾਜੀਵ ਤਿਆਗੀ ਦਾ ਬੁੱਧਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਤਿਆਗੀ ਦੀ ਸਿਹਤ ਅਚਾਨਕ ਵਿਗੜ ਗਈ ਸੀ। ਤਿਆਗੀ ਦੇ ਦੇਹਾਂਤ ਦੀ ਜਾਣਕਾਰੀ ਕਾਂਗਰਸ ਪਾਰਟੀ ਨੇ ਟਵੀਟ ਕਰ ਦਿੱਤੀ।
ਕਾਂਗਰਸੀ ਬੁਲਾਰੇ ਰਾਜੀਵ ਤਿਆਗੀ ਦਾ ਦੇਹਾਂਤ - ਕਾਂਗਰਸ ਬੁਲਾਰਾ ਰਾਜੀਵ ਤਿਆਗੀ
ਕਾਂਗਰਸ ਦੇ ਕੌਮੀ ਬੁਲਾਰੇ ਰਾਜੀਵ ਤਿਆਗੀ ਦਾ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਦੇਹਾਂਤ ਹੋ ਗਿਆ। ਤਿਆਗੀ ਦੇ ਦੇਹਾਂਤ ਦੀ ਜਾਣਕਾਰੀ ਕਾਂਗਰਸ ਪਾਰਟੀ ਨੇ ਟਵੀਟ ਕਰ ਦਿੱਤੀ।

ਰਾਜੀਵ ਤਿਆਗੀ
ਪਾਰਟੀ ਵੱਲੋਂ ਕੀਤੇ ਟਵੀਟ ਵਿੱਚ ਕਿਹਾ ਗਿਆ, "ਰਾਜੀਵ ਤਿਆਗੀ ਦੇ ਅਚਾਨਕ ਦੇਹਾਂਤ 'ਤੇ ਡੂੰਗਾ ਦੁੱਖ ਹੋਇਆ ਹੈ। ਇੱਕ ਪੱਕੇ ਕਾਂਗਰਸੀ ਅਤੇ ਸੱਚੇ ਦੇਸ਼ ਭਗਤ। ਦੁੱਖ ਦੀ ਇਸ ਘੜੀ ਵਿੱਚ ਸਾਡੇ ਵਿਚਾਰ ਅਤੇ ਪ੍ਰਾਥਨਾਵਾਂ ਪਰਿਵਾਰ ਅਤੇ ਦੋਸਤਾਂ ਨਾਲ ਹਨ।"
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਤਿਆਗੀ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਕਾਂਗਰਸ ਨੇ ਅੱਜ ਆਪਣਾ ਬੱਬਰ ਸ਼ੇਰ ਗੁਆ ਦਿੱਤਾ ਹੈ। ਕਾਂਗਰਸ ਦੀ ਮੁੱਖ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਵੀ ਰਾਜੀਵ ਤਿਆਗੀ ਨੂੰ ਪਾਰਟੀ ਦਾ ਸਮਰਪਿਤ ਯੋਧਾ ਦੱਸਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।