ਹੈਦਰਾਬਾਦ : ਇਨਕਮ ਟੈਕਸ ਵਿਭਾਗ ਵੱਲੋਂ ਤੇਲਗੂ ਦੇਸਮ ਪਾਰਟੀ ਦੇ ਉਮੀਦਵਾਰਾਂ ਅਤੇ ਸਮਰਥਕਾਂ 'ਤੇ ਛਾਪੇਮਾਰੀ ਕੀਤੀ ਹੈ। ਆਂਧਰ ਪ੍ਰਦੇਸ਼ ਦੇ ਮੁੱਖ ਮੰਤਰੀ ਐਨ.ਚੰਦਰ ਬਾਬੂ ਨਾਇਡੂ ਨੇ ਛਾਪੇਮਾਰੀ ਦੀ ਇਸ ਕਾਰਵਾਈ ਦਾ ਵਿਰੋਧ ਕੀਤਾ ਹੈ।
ਜ਼ਿਕਰਯੋਗ ਹੈ ਕਿ ਇਨਕਮ ਟੈਕਸ ਵਿਭਾਗ ਨੇ ਬੁੱਧਵਾਰ ਨੂੰ ਟੀਡੀਪੀ ਦੇ ਉਮੀਦਵਾਰ ਪੁੱਤਾ ਸੁਧਾਕਰ ਯਾਦਵ ਦੇ ਘਰ ਉੱਤੇ ਛਾਪਾ ਮਾਰਿਆ ਸੀ। ਸੁਧਾਕਰ ਯਾਦਵ ਨੇ ਛਾਪੇਮਾਰੀ ਦੀ ਇਸ ਕਾਰਵਾਈ ਨੂੰ ਚੋਣੀ ਸਾਜਿਸ਼ ਕਰਾਰ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੀ ਕੰਪਨੀ ਵੱਲੋਂ ਸਾਰੇ ਟੈਕਸਾਂ ਦਾ ਭੁਗਤਾਨ ਕੀਤਾ ਜਾ ਚੁੱਕਿਆ ਹੈ। ਉਨ੍ਹਾਂ ਕੋਲ ਲੁੱਕਾਉਣ ਲਈ ਕੁਝ ਵੀ ਨਹੀਂ ਹੈ।