ਨਵੀਂ ਦਿੱਲੀ: 58 ਭਾਰਤੀ ਸ਼ਰਧਾਲੂਆਂ ਦਾ ਪਹਿਲਾ ਜਥਾ ਈਰਾਨ ਤੋਂ ਭਾਰਤ ਵਾਪਿਸ ਲਿਆਂਦਾ ਗਿਆ ਹੈ। ਇਹ 58 ਭਾਰਤੀਆਂ ਨੂੰ ਇੰਡੀਅਨ ਏਅਰ ਫੋਰਸ ਸੀ -17 ਗਲੋਬਮਾਸਟਰ ਰਾਹੀ ਭਾਰਤ ਲਿਆਂਦਾ ਗਿਆ ਹੈ। ਦੱਸਣਯੋਗ ਹੈ ਕਿ ਚੀਨ ਤੋਂ ਬਾਅਦ ਈਰਾਨ 'ਚ ਵੀ ਕੋਰੋਨਾ ਵਾਇਰਸ ਪੈਰ ਪਸਾਰਦਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ ’ਚ ਈਰਾਨ ਵਿੱਚ 595 ਨਵੇਂ ਮਾਮਲੇ ਦਰਜ ਕੀਤੇ ਗਏ, ਜਦ ਕਿ 43 ਮਰੀਜ਼ਾਂ ਦੀ ਮੌਤ ਹੋ ਗਈ।
ਈਰਾਨ ਤੋਂ 58 ਸ਼ਰਧਾਲੂਆਂ ਦਾ ਪਹਿਲਾ ਜਥਾ ਪਹੁੰਚਿਆ ਭਾਰਤ ਈਰਾਨ ਦੇ ਸਿਹਤ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਇਸ ਮੌਤ ਤੋਂ ਬਾਅਦ ਹੁਣ ਤੱਕ ਕੋਰੋਨਾ ਵਾਇਰਸ ਤੋਂ ਪੀੜਤ ਲੋਕਾਂ ਦੀ ਗਿਣਤੀ ਵਧ ਕੇ 7,161 ਹੋ ਗਈ ਹੈ। ਮਰਨ ਵਾਲਿਆਂ ਦੀ ਗਿਣਤੀ 237 ਤੱਕ ਪੁੱਜ ਗਈ ਹੈ।
ਈਰਾਨ ਤੋਂ 58 ਸ਼ਰਧਾਲੂਆਂ ਦਾ ਪਹਿਲਾ ਜਥਾ ਪਹੁੰਚਿਆ ਭਾਰਤ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਕਿ ਇਨ੍ਹਾਂ ਚੁਣੌਤੀਪੂਰਨ ਸਥਿਤੀਆਂ ਵਿੱਚ ਵੀ ਈਰਾਨ ਵਿਚਲੇ ਭਾਰਤੀ ਦੂਤਘਰ ਤੇ ਭਾਰਤੀ ਡਾਕਟਰਾਂ ਦੀ ਟੀਮ ਆਪਣਾ ਕੰਮ ਕਰ ਰਹੀ ਹੈ। ਉਨ੍ਹਾਂ ਨੇ ਦੂਤਘਰ ਤੇ ਭਾਰਤੀ ਡਾਕਟਰਾਂ ਦੀ ਟੀਮ ਦਾ ਧੰਨਵਾਦ ਕੀਤਾ ਹੈ। ਐੱਸ. ਜੈਸ਼ੰਕਰ ਨੇ ਕਿਹਾ ਕਿ ਅਸੀਂ ਈਰਾਨੀ ਅਧਿਕਾਰੀਆਂ ਦੇ ਸਹਿਯੋਗ ਦੀ ਵੀ ਸ਼ਲਾਘਾ ਕਰਦੇ ਹਨ। ਐੱਸ. ਜੈਸ਼ੰਕਰ ਨੇ ਕਿਹਾ ਕਿ ਬਾਕੀ ਬਚੇ ਹੋਰ ਭਾਰਤੀਆਂ ਨੂੰ ਵੀ ਜਲਦ ਭਾਰਤ ਵਾਪਿਸ ਲਿਆਂਦਾ ਜਾਵੇਗਾ।
ਈਰਾਨ ਤੋਂ 58 ਸ਼ਰਧਾਲੂਆਂ ਦਾ ਪਹਿਲਾ ਜੱਥਾ ਪਹੁੰਚਿਆ ਭਾਰਤ
ਦੱਸਣਯੋਗ ਹੈ ਕਿ ਬੀਤੇ ਦਿਨੀਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਚਾਨਕ ਕਸ਼ਮੀਰ ਦੌਰੇ 'ਤੇ ਪੁੱਜੇ। ਇਥੇ ਉਨ੍ਹਾਂ ਇਰਾਨ 'ਚ ਫਸੇ ਭਾਰਤੀਆਂ ਤੇ ਵਿਦਿਆਰਥੀਆਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਇਰਾਨ ਵਿੱਚ ਭਾਰਤ ਦੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਫਸੇ ਹੋਏ ਹਨ। ਬੱਚਿਆਂ ਨੂੰ ਈਰਾਨ ਤੋਂ ਵਾਪਿਸ ਲਿਆਉਣ ਲਈ ਉਨ੍ਹਾਂ ਦੇ ਪਰਿਵਾਰ ਲਗਾਤਾਰ ਸਰਕਾਰ ਅੱਗੇ ਬੇਨਤੀ ਕਰ ਰਹੇ ਹਨ।
ਈਰਾਨ ਤੋਂ 58 ਸ਼ਰਧਾਲੂਆਂ ਦਾ ਪਹਿਲਾ ਜੱਥਾ ਪਹੁੰਚਿਆ ਭਾਰਤ
ਇਸ ਮੌਕੇ ਐੱਸ. ਜੈਸ਼ੰਕਰ ਨੇ ਕਿਹਾ ਕਿ ਭਾਰਤ ਨੇ ਈਰਾਨ ਵਿੱਚ ਫਸੇ ਵਿਦਿਆਰਥੀਆਂ ਨੂੰ ਬਾਹਰ ਕੱਢਣ ਲਈ ਇੱਕ ਟੀਮ ਉੱਥੇ ਭੇਜ ਦਿੱਤੀ ਹੈ। ਇਸ ਤੋਂ ਇਲਾਵਾ, ਭਾਰਤੀ ਟੀਮ ਨੇ ਉਥੇ ਇਲਾਜ ਲਈ ਇੱਕ ਕਲੀਨਿਕ ਵੀ ਤਿਆਰ ਕੀਤਾ ਹੈ।