ਪੰਜਾਬ

punjab

ETV Bharat / bharat

'ਪਾਕਿਸਤਾਨ ਆਪਣੇ ਹਾਈ ਕਮਿਸ਼ਨ ਵਿੱਚ ਕਰਮਚਾਰੀਆਂ ਦੀ ਗਿਣਤੀ 50 ਫ਼ੀਸਟੀ ਘਟਾਏ' - ਇਸਲਾਮਾਬਾਦ

ਭਾਰਤ ਸਰਕਾਰ ਨੇ ਨਵੀਂ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਵਿੱਚ ਕਰਮਚਾਰੀਆਂ ਦੀ ਗਿਣਤੀ 50 ਫ਼ੀਸਦੀ ਘੱਟ ਕਰਨ ਦਾ ਫੈਸਲਾ ਕੀਤਾ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਪਾਕਿਸਤਾਨ ਹਾਈ ਕਮਿਸ਼ਨ ਦੇ ਡਿਪਟੀ ਹਾਈ ਕਮਿਸ਼ਨਰ ਨੂੰ ਤਲਬ ਕਰਕੇ ਇਸ ਫੈਸਲੇ ਦੀ ਜਾਣਕਾਰੀ ਦਿੱਤੀ ਗਈ।

ਫ਼ੋਟੋ
ਫ਼ੋਟੋ

By

Published : Jun 23, 2020, 9:45 PM IST

ਨਵੀਂ ਦਿੱਲੀ: ਭਾਰਤ ਨੇ ਮੰਗਲਵਾਰ ਨੂੰ ਇੱਥੇ ਸਥਿਤ ਪਾਕਿਸਤਾਨ ਦੇ ਹਾਈ ਕਮਿਸ਼ਨ ਵਿੱਚ ਕਰਮਚਾਰੀਆਂ ਦੀ ਗਿਣਤੀ ਅਗਲੇ 7 ਦਿਨਾਂ ਵਿੱਚ 50 ਫ਼ੀਸਦੀ ਘਟਾਉਣ ਨੂੰ ਕਿਹਾ ਹੈ। ਇਸ ਦੇ ਨਾਲ ਹੀ ਇਸਲਾਮਾਬਾਦ ਵਿੱਚ ਭਾਰਤੀ ਹਾਈ ਕਮਿਸ਼ਨ ਵਿੱਚ 50 ਫੀਸਦੀ ਕਰਮਚਾਰੀ ਘਟਾਉਣ ਸਬੰਧੀ ਐਲਾਨ ਕੀਤਾ ਹੈ।

ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਪਾਕਿਸਤਾਨ ਹਾਈ ਕਮਿਸ਼ਨ ਨੇ ਡਿਪਟੀ ਹਾਈ ਕਮਿਸ਼ਨਰ ਨੂੰ ਤਲਬ ਕਰਕੇ ਇਸ ਫੈਸਲੇ ਦੀ ਜਾਣਕਾਰੀ ਦਿੱਤੀ। ਮੰਤਰਾਲੇ ਨੇ ਕਿਹਾ ਕਿ ਇਸ ਫੈਸਲੇ ਦੀ ਵਜ੍ਹਾ ਜਾਸੂਸੀ ਗਤੀਵਿਧੀਆਂ ਵਿਚ ਪਾਕਿਸਤਾਨ ਹਾਈ ਕਮਿਸ਼ਨ ਦੇ ਅਧਿਕਾਰੀਆਂ ਦੀ ਕਥਿਤ ਸ਼ਮੂਲੀਅਤ ਅਤੇ ਅੱਤਵਾਦੀ ਸੰਗਠਨਾਂ ਨਾਲ ਸਬੰਧ ਰੱਖਣਾ ਹੈ।

ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਵਿੱਚ ਇਸਲਾਮਾਬਾਦ ਵਿਚ ਹਾਲ ਹੀ ਵਿਚ ਦੋ ਭਾਰਤੀ ਅਧਿਕਾਰੀਆਂ ਦੇ ਅਗਵਾ ਕੀਤੇ ਜਾਣ ਅਤੇ ਉਨ੍ਹਾਂ ਨਾਲ ਕੀਤੇ ਗਏ 'ਵਹਿਸ਼ੀ ਵਿਵਹਾਰ' ਦਾ ਵੀ ਜ਼ਿਕਰ ਕੀਤਾ ਹੈ। ਮੰਤਰਾਲੇ ਨੇ ਕਿਹਾ, "ਪਾਕਿਸਤਾਨ ਅਤੇ ਇਸ ਦੇ ਅਧਿਕਾਰੀਆਂ ਦਾ ਵਿਵਹਾਰ ਵਿਐਨਾ ਸਮਝੌਤਾ ਤੇ ਡਿਪਲੋਮੈਟਿਕ ਅਧਿਕਾਰੀਆਂ ਅਤੇ ਦੂਤਘਰ ਦੇ ਅਧਿਕਾਰੀਆਂ ਨਾਲ ਪੇਸ਼ ਆਉਣ ਵਾਲੇ ਦੁਵੱਲੇ ਸਮਝੌਤਿਆਂ ਦੇ ਅਨੁਕੂਲ ਨਹੀਂ ਹੈ।" ਇਸ ਦੇ ਉਲਟ, ਇਹ ਸਰਹੱਦ ਪਾਰ ਹਿੰਸਾ (ਭਾਰਤ ਵਿਚ) ਅਤੇ ਅੱਤਵਾਦ ਨੂੰ ਸਮਰਥਨ ਦੇਣ ਵਾਲੀ ਇਕ ਵੱਡੀ ਨੀਤੀ ਦਾ ਕੁਦਰਤੀ ਹਿੱਸਾ ਹੈ।

ਮੰਤਰਾਲੇ ਨੇ ਕਿਹਾ ਕਿ ਇਸ ਲਈ, ਭਾਰਤ ਨੇ ਨਵੀਂ ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਵਿੱਚ ਕਰਮਚਾਰੀਆਂ ਦੀ ਗਿਣਤੀ ਨੂੰ 50 ਫ਼ੀਸਦੀ ਤੱਕ ਘਟਾਉਣ ਦਾ ਫੈਸਲਾ ਕੀਤਾ ਹੈ। ਮੰਤਰਾਲੇ ਨੇ ਕਿਹਾ, "ਇਹ (ਭਾਰਤ) ਇਸ ਦੀ ਬਜਾਏ ਉਸੇ ਅਨੁਪਾਤ ਵਿਚ ਇਸਲਾਮਾਬਾਦ ਵਿਚ ਆਪਣੀ ਮੌਜੂਦਗੀ ਨੂੰ ਘਟਾ ਦੇਵੇਗਾ। ਸੱਤ ਦਿਨਾਂ ਵਿੱਚ ਲਾਗੂ ਹੋਣ ਵਾਲੇ ਇਸ ਫੈਸਲੇ ਨੂੰ ਪਾਕਿਸਤਾਨ ਦੇ ਡਿਪਟੀ ਹਾਈ ਕਮਿਸ਼ਨਰ ਨੂੰ ਦੱਸਿਆ ਗਿਆ ਹੈ।"

ABOUT THE AUTHOR

...view details