ਪੰਜਾਬ

punjab

ਕੋਵਿਡ-19: ਭਾਰਤ 'ਚ ਪੀੜਤਾਂ ਦੀ ਗਿਣਤੀ ਹੋਈ 2 ਲੱਖ ਤੋਂ ਪਾਰ, 5593 ਲੋਕਾਂ ਦੀ ਮੌਤ

By

Published : Jun 3, 2020, 6:58 AM IST

ਭਾਰਤ ਵਿੱਚ 2 ਲੱਖ ਤੋਂ ਵੱਧ ਲੋਕ ਕੋਰੋਨਾ ਸੰਕਰਮਿਤ ਹੋਏ ਹਨ, ਜਦੋਂ ਕਿ 5500 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਭਾਰਤ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਰਿਕਵਰੀ ਦੀ ਦਰ 48.07 ਫੀਸਦੀ ਤੱਕ ਪਹੁੰਚ ਗਈ ਹੈ।

ਕੋਵਿਡ-19
ਕੋਵਿਡ-19

ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਵਾਇਰਸ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਇਸ ਮਹਾਂਮਾਰੀ ਕਾਰਨ ਹੁਣ ਤੱਕ ਭਾਰਤ ਵਿੱਚ 2 ਲੱਖ ਤੋਂ ਵੱਧ ਲੋਕ ਸੰਕਰਮਿਤ ਹੋਏ ਹਨ, ਜਦੋਂ ਕਿ 5500 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਮਹਾਂਮਾਰੀ ਦਾ ਇਹ ਅੰਕੜਾ ਰਾਜਾਂ ਦੇ ਅੰਕੜਿਆਂ 'ਤੇ ਅਧਾਰਤ ਹੈ। ਦੱਸ ਦੇਈਏ ਕਿ ਦੁਨੀਆ ਦੇ 10 ਸਭ ਤੋਂ ਵੱਧ ਪ੍ਰਭਾਵਿਤ ਕੋਰੋਨਾ ਦੇਸ਼ਾਂ ਦੀ ਸੂਚੀ ਵਿੱਚ ਭਾਰਤ 7 ਵੇਂ ਨੰਬਰ ‘ਤੇ ਹੈ।

ਮਹਾਰਾਸ਼ਟਰ ਭਾਰਤ ਵਿੱਚ ਕੋਰੋਨਾ ਨਾਲ ਸਭ ਤੋਂ ਪ੍ਰਭਾਵਿਤ ਰਾਜ ਹੈ। ਰਾਜ ਵਿੱਚ ਕੋਰੋਨਾ ਦੇ 2287 ਨਵੇਂ ਕੇਸ ਸਾਹਮਣੇ ਆਏ ਅਤੇ 103 ਲੋਕਾਂ ਦੀ ਮੌਤ ਹੋ ਗਈ। ਰਾਜ ਵਿੱਚ ਸੰਕਰਮਿਤ ਦੀ ਕੁੱਲ ਸੰਖਿਆ 72,300 ਤੱਕ ਪਹੁੰਚ ਗਈ ਹੈ। ਮੁੰਬਈ ਵਿੱਚ ਕੋਰੋਨਾ ਦੇ 1109 ਨਵੇਂ ਕੇਸ ਸਾਹਮਣੇ ਆਏ ਅਤੇ 49 ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ। ਸ਼ਹਿਰ ਵਿੱਚ ਸਕਾਰਾਤਮਕ ਮਾਮਲਿਆਂ ਦੀ ਕੁਲ ਗਿਣਤੀ 41,986 ਹੋ ਗਈ ਹੈ।

ਪਿਛਲੇ 24 ਘੰਟਿਆਂ ਵਿੱਚ ਗੁਜਰਾਤ ਵਿੱਚ 415 ਨਵੇਂ ਕੇਸ ਸਾਹਮਣੇ ਆਏ ਹਨ, ਜਦੋਂ ਕਿ 29 ਲੋਕਾਂ ਦੀ ਮੌਤ ਹੋ ਦੀ ਖ਼ਬਰ ਹੈ। ਇੱਥੇ ਕੇਸਾਂ ਦੀ ਕੁੱਲ ਗਿਣਤੀ 17,632 ਹੋ ਗਈ ਹੈ। ਹਰਿਆਣਾ ਵਿੱਚ 296 ਨਵੇਂ ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਰਾਜ ਵਿੱਚ ਸੰਕਰਮਿਤ ਲੋਕਾਂ ਦੀ ਕੁੱਲ ਸੰਖਿਆ 2652 ਹੋ ਗਈ ਹੈ। ਪੰਜਾਬ 'ਚ ਵੀ ਕੋਰੋਨਾ ਦੇ 41 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਹੀ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2308 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 279 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 46 ਲੋਕਾਂ ਦੀ ਮੌਤ ਹੋਈ ਹੈ।

ਕੋਵਿਡ-19: ਪੰਜਾਬ 'ਚ 41 ਨਵੇਂ ਕੇਸਾਂ ਦੀ ਪੁਸ਼ਟੀ, ਕੁੱਲ ਗਿਣਤੀ ਹੋਈ 2342

ਭਾਰਤ ਵਿੱਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਰਿਕਵਰੀ ਦੀ ਦਰ 48.07 ਫੀਸਦੀ ਤੱਕ ਪਹੁੰਚ ਗਈ ਹੈ। ਮੰਗਲਵਾਰ ਨੂੰ ਸਿਹਤ ਮੰਤਰਾਲੇ ਨੇ ਦੱਸਿਆ ਗਿਆ ਕਿ ਦੇਸ਼ ਵਿੱਚ ਕੋਰੋਨਾਵਾਇਰਸ ਪ੍ਰਭਾਵਤ 95527 ਮਰੀਜ਼ ਠੀਕ ਹੋ ਗਏ ਹਨ। ਸਿਹਤ ਮੰਤਰਾਲੇ ਦੇ ਜੁਆਇੰਟ ਸੈਕਟਰੀ ਲਵ ਅਗਰਵਾਲ ਨੇ ਕਿਹਾ ਕਿ ਦੇਸ਼ ਵਿੱਚ ਕੋਰੋਨਾਵਾਇਰਸ ਦੀ ਲਾਗ ਕਾਰਨ ਹੋਈ ਮੌਤ ਦਰ ਦੁਨੀਆ ਵਿੱਚ ਸਭ ਤੋਂ ਘੱਟ ਹੈ।

ABOUT THE AUTHOR

...view details