ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਵਾਇਰਸ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਪਿਛਲੇ 5 ਦਿਨਾਂ 'ਚ 23 ਹਜ਼ਾਰ ਨਵੇਂ ਮਰੀਜ਼ ਸਾਹਮਣੇ ਆਏ ਹਨ। ਭਾਰਤ ਵਿੱਚ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 24 ਹਜ਼ਾਰ ਤੋਂ ਪਾਰ ਹੋ ਗਈ ਹੈ, ਜਿਨ੍ਹਾਂ ਵਿੱਚੋਂ 3726 ਮੌਤਾਂ ਹੋ ਚੁੱਕੀਆਂ ਹਨ। ਸ਼ੁੱਕਰਵਾਰ ਨੂੰ ਇੱਕ ਦਿਨ ਵਿੱਚ ਸਭ ਤੋਂ ਵੱਧ 6568 ਮਰੀਜ਼ ਵਧੇ।
ਜਾਣਕਾਰੀ ਲਈ ਦੱਸ ਦਈਏ ਕਿ ਦੇਸ਼ ਦੇ ਕੁੱਲ ਮਰੀਜ਼ਾਂ ਦਾ 73 ਪ੍ਰਤੀਸ਼ਤ ਹਿੱਸਾ ਸਿਰਫ਼ 4 ਰਾਜਾਂ ਮਹਾਰਾਸ਼ਟਰ, ਗੁਜਰਾਤ, ਦਿੱਲੀ ਅਤੇ ਰਾਜਸਥਾਨ ਵਿੱਚ ਹੈ। ਮਹਾਰਾਸ਼ਟਰ ਵਿੱਚ ਸ਼ੁਕਰਵਾਰ ਨੂੰ 2940 ਨਵੇਂ ਮਾਮਲੇ ਸਾਹਮਣੇ ਆਏ ਅਤੇ ਰਾਜ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦੀ ਗਿਣਤੀ 44 ਹਜ਼ਾਰ ਤੋਂ ਪਾਰ ਹੋ ਗਈ ਹੈ।