ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਵਾਇਰਸ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਪਿਛਲੇ 10 ਦਿਨਾਂ 'ਚ 56 ਹਜ਼ਾਰ ਨਵੇਂ ਮਰੀਜ਼ ਸਾਹਮਣੇ ਆਏ ਹਨ। ਭਾਰਤ ਵਿੱਚ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 65 ਹਜ਼ਾਰ ਤੋਂ ਪਾਰ ਹੋ ਗਈ ਹੈ, ਜਿਨ੍ਹਾਂ ਵਿੱਚੋਂ 4711 ਮੌਤਾਂ ਹੋ ਚੁੱਕੀਆਂ ਹਨ। ਕੋਰੋਨਾ ਦੇ ਕੁੱਲ ਮਾਮਲਿਆਂ 'ਚ ਭਾਰਤ ਏਸ਼ੀਆ 'ਚ ਪਹਿਲੇ ਨੰਬਰ 'ਤੇ ਆ ਗਿਆ ਹੈ ਤੇ ਦੁਨੀਆ 'ਚ 9ਵੇਂ ਨੰਬਰ 'ਤੇ।
ਦਿੱਲੀ ਵਿੱਚ ਵੀਰਵਾਰ ਨੂੰ ਇੱਕ ਦਿਨ ਵਿੱਚ ਸਭ ਤੋਂ ਵੱਧ 1024 ਨਵੇਂ ਮਰੀਜ਼ ਆਏ। ਰਾਜ ਵਿੱਚ ਮਰੀਜ਼ਾਂ ਦੀ ਗਿਣਤੀ 16 ਹਜ਼ਾਰ ਨੂੰ ਪਾਰ ਕਰ ਗਈ ਹੈ, ਹੁਣ ਤੱਕ 316 ਲੋਕਾਂ ਨੇ ਆਪਣੀਆਂ ਜਾਨਾਂ ਗੁਆਈ ਹਨ। ਹਰਿਆਣਾ ਸਰਕਾਰ ਨੇ ਦਿੱਲੀ ਨਾਲ ਲੱਗ ਦੇ ਰਾਜ ਦੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਹੈ। ਯਾਨੀ ਐਨਸੀਆਰ ਸ਼ਹਿਰਾਂ ਗੁੜਗਾਓਂ ਅਤੇ ਫਰੀਦਾਬਾਦ ਤੋਂ ਲੋਕ ਦਿੱਲੀ ਨਹੀਂ ਜਾ ਸਕਣਗੇ।