ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਵਾਇਰਸ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਪਿਛਲੇ 7 ਦਿਨਾਂ 'ਚ 37 ਹਜ਼ਾਰ ਨਵੇਂ ਮਰੀਜ਼ ਸਾਹਮਣੇ ਆਏ ਹਨ। ਭਾਰਤ ਵਿੱਚ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 38 ਹਜ਼ਾਰ ਤੋਂ ਪਾਰ ਹੋ ਗਈ ਹੈ, ਜਿਨ੍ਹਾਂ ਵਿੱਚੋਂ 4024 ਮੌਤਾਂ ਹੋ ਚੁੱਕੀਆਂ ਹਨ।
ਐਤਵਾਰ ਨੂੰ 156 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚੋਂ 58 ਮੌਤਾਂ ਸਿਰਫ਼ ਮਹਾਰਾਸ਼ਟਰ ਵਿੱਚ ਹੋਈਆਂ। ਇਸ ਦੇ ਨਾਲ ਹੀ ਦਿੱਲੀ ਵਿੱਚ 30 ਅਤੇ ਗੁਜਰਾਤ ਵਿੱਚ 29 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ। ਉਧਰ ਮੱਧ ਪ੍ਰਦੇਸ਼ 'ਚ 9, ਤਮਿਲਨਾਡੂ 'ਚ 8, ਉੱਤਰ ਪ੍ਰਦੇਸ਼ 'ਚ 6, ਤੇਲੰਗਾਨਾ 'ਚ 4, ਰਾਜਸਥਾਨ ਅਤੇ ਪੱਛਮੀ ਬੰਗਾਲ ਵਿੱਚ 3-3 ਮੌਤਾਂ ਹੋਈਆਂ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਸ਼ਨੀਵਾਰ ਨੂੰ 142 ਕੋਰੋਨਾ ਮਰੀਜ਼ਾਂ ਨੇ ਦਮ ਤੋੜਿਆ ਸੀ।