ਪੰਜਾਬ

punjab

ETV Bharat / bharat

ਭਾਰਤ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 3 ਲੱਖ 21 ਹਜ਼ਾਰ ਪਹੁੰਚੀ, 9,195 ਮੌਤਾਂ

ਭਾਰਤ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 3 ਲੱਖ 21 ਹਜ਼ਾਰ ਪਹੁੰਚ ਗਈ ਹੈ, ਜਿਨ੍ਹਾਂ ਵਿਚੋਂ ਹੁਣ ਤੱਕ 9,195 ਮੌਤਾਂ ਹੋ ਚੁੱਕੀਆਂ ਹਨ। ਲੌਕਡਾਊਨ ਵਿੱਚ ਢਿੱਲ ਦਿੱਤੇ ਜਾਣ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਦੇ ਮਾਮਲੇ ਹਰ ਦਿਨ ਵੱਧ ਰਹੇ ਹਨ।

ਭਾਰਤ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 3 ਲੱਖ 21 ਹਜ਼ਾਰ ਪਹੁੰਚੀ
ਫ਼ੋਟੋ

By

Published : Jun 15, 2020, 5:48 AM IST

ਨਵੀਂ ਦਿੱਲੀ: ਕੋਰੋਨਾ ਵਾਇਰਸ ਦੀ ਮਹਾਂਮਾਰੀ ਭਾਰਤ ਵਿੱਚ ਆਪਣੇ ਪੈਰ ਪਸਾਰਦੇ ਜਾ ਰਹੀ ਹੈ। ਇਸ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਹਰ ਦਿਨ ਵਧ ਰਹੀ ਹੈ। ਦੇਸ਼ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 3 ਲੱਖ 21 ਹਜ਼ਾਰ ਪਹੁੰਚ ਗਈ ਹੈ, ਜਿਨ੍ਹਾਂ ਵਿਚੋਂ ਹੁਣ ਤੱਕ 9,195 ਮੌਤਾਂ ਹੋ ਚੁੱਕੀਆਂ ਹਨ।

ਦੁਨੀਆ ਭਰ ਵਿੱਚ ਭਾਰਤ ਬ੍ਰਿਟੇਨ ਨੂੰ ਪਿੱਛੇ ਛੱਡ ਕੇ ਕੋਰੋਨਾ ਮਾਮਲਿਆਂ 'ਚ 4ਵੇਂ ਨੰਬਰ 'ਤੇ ਆ ਚੁੱਕਿਆ ਹੈ। ਭਾਰਤ ਦੇ ਸਭ ਤੋਂ ਪ੍ਰਭਾਵਿਤ ਰਾਜ ਮਹਾਰਾਸ਼ਟਰ, ਪੱਛਮੀ ਬੰਗਾਲ, ਦਿੱਲੀ, ਤਾਮਿਲ ਨਾਡੂ , ਗੁਜਰਾਤ, ਉੱਤਰ ਪ੍ਰਦੇਸ਼, ਤੇਲੰਗਾਨਾ, ਮੱਧ ਪ੍ਰਦੇਸ਼ ਆਦਿ ਹਨ।

- ਤੇਲੰਗਾਨਾ ਵਿੱਚ ਪਿਛਲੇ 24 ਘੰਟਿਆਂ ਵਿੱਚ 23 ਹੋਰ ਪੱਤਰਕਾਰਾਂ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਪਾਈ ਗਈ ਹੈ। ਰਾਜ ਵਿੱਚ ਹੁਣ ਤੱਕ ਕੁੱਲ 60 ਪੱਤਰਕਾਰ ਕੋਰੋਨਾ ਨਾਲ ਪੀੜਤ ਪਾਏ ਗਏ ਹਨ।

- ਮੁੰਬਈ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 1395 ਮਾਮਲੇ ਸਾਹਮਣੇ ਆਏ ਅਤੇ 79 ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ। ਸ਼ਹਿਰ ਵਿੱਚ ਪੀੜਤ ਲੋਕਾਂ ਦੀ ਕੁੱਲ ਗਿਣਤੀ 58,135 ਹੋ ਗਈ ਹੈ।

- ਰਾਜਧਾਨੀ ਦਿੱਲੀ ਵਿੱਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੀ ਲਾਗ ਦੇ 2224 ਕੇਸ ਸਾਹਮਣੇ ਆਏ ਅਤੇ 56 ਲੋਕਾਂ ਦੀ ਮੌਤ ਹੋ ਗਈ। ਦਿੱਲੀ ਵਿੱਚ ਕੁੱਲ ਕੇਸਾਂ ਦੀ ਗਿਣਤੀ 41,182 ਹੋ ਗਈ ਹੈ।

- ਮੱਧ ਪ੍ਰਦੇਸ਼ ਦੇ ਇੰਦੌਰ ਲਈ ਰਾਹਤ ਦੀ ਖਬਰ ਮਿਲੀ ਹੈ। ਸ਼ਹਿਰ ਵਿੱਚ 24 ਘੰਟਿਆਂ ਵਿੱਚ ਸਿਰਫ 6 ਨਵੇਂ ਕੇਸ ਸਾਹਮਣੇ ਆਏ ਹਨ। ਹੁਣ ਰਾਜ ਵਿੱਚ ਪੀੜਤ ਮਰੀਜ਼ਾਂ ਦੀ ਕੁਲ ਗਿਣਤੀ 4069 ਹੈ। ਜਦੋਂ ਕਿ ਮ੍ਰਿਤਕਾਂ ਦੀ ਕੁੱਲ ਗਿਣਤੀ 174 ਹੋ ਗਈ ਹੈ।

ABOUT THE AUTHOR

...view details