ਨਵੀਂ ਦਿੱਲੀ. ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 95 ਹਜ਼ਾਰ 664 ਹੋ ਗਈ ਹੈ। ਐਤਵਾਰ ਨੂੰ ਦੇਸ਼ ਵਿੱਚ ਇੱਕ ਦਿਨ 'ਚ 5015 ਨਵੇਂ ਮਾਮਲੇ ਸਾਹਮਣੇ ਆਏ, ਜੋ ਇੱਕ ਦਿਨ 'ਚ ਆਉਣ ਵਾਲੇ ਮਾਮਲਿਆਂ ਦੀ ਸਭ ਤੋਂ ਵੱਧ ਗਿਣਤੀ ਹੈ। ਇਸ ਦੇ ਨਾਲ ਹੀ ਐਤਵਾਰ ਨੂੰ 2538 ਮਰੀਜ਼ ਠੀਕ ਵੀ ਹੋ ਗਏ। 3025 ਲੋਕਾਂ ਦੀ ਮੌਤ ਹੁਣ ਤੱਕ ਮੌਤ ਹੋ ਚੁੱਕੀ ਹੈ।
ਇੱਕ ਦਿਨ 'ਚ ਮਹਾਰਾਸ਼ਟਰ ਵਿੱਚ 2347 ਪੌਜ਼ੀਟਿਵ ਰਿਪੋਰਟਾਂ ਸਾਹਮਣੇ ਆਈਆਂ। ਰਾਜ ਵਿੱਚ ਹੁਣ ਕੋਰੋਨਾ ਮਰੀਜ਼ਾਂ ਦੀ ਗਿਣਤੀ 33 ਹਜ਼ਾਰ ਨੂੰ ਪਾਰ ਕਰ ਗਈ ਹੈ, ਜਿਨ੍ਹਾਂ ਵਿਚੋਂ 20 ਹਜ਼ਾਰ ਸਿਰਫ਼ ਮੁੰਬਈ ਦੇ ਹਨ। ਇਸ ਤੋਂ ਇਲਾਵਾ ਗੁਜਰਾਤ ਅਤੇ ਤਾਮਿਲਨਾਡੂ ਵਿੱਚ ਲਾਗ ਤੇਜ਼ੀ ਨਾਲ ਫੈਲ ਰਹੀ ਹੈ। ਹੁਣ ਤੱਕ ਇਨ੍ਹਾਂ ਦੋਵਾਂ ਰਾਜਾਂ ਵਿੱਚ 11 ਅਤੇ 10 ਹਜ਼ਾਰ ਤੋਂ ਵੱਧ ਪੌਜ਼ੀਟਿਵ ਮਾਮਲੇ ਸਾਹਮਣੇ ਆਏ ਹਨ।