ਨਵੀਂ ਦਿੱਲੀ: ਪਾਕਿਸਤਾਨ 'ਚ ਐਤਵਾਰ ਨੂੰ ਅਣਪਛਾਤਿਆ ਵੱਲੋਂ ਇੱਕ ਸਿੱਖ ਨੌਜਵਾਨ ਦੇ ਕਤਲ ਦਾ ਮਾਮਲਾ ਭੱਖਦਾ ਜਾ ਰਿਹਾ ਹੈ। ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਟਵੀਟ ਕਰ ਇਸ ਦੀ ਨਿਖੇਧੀ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਟਵੀਟ 'ਚ ਪਾਕਿਸਤਾਨ ਸਰਕਾਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਇਨ੍ਹਾਂ ਘਿਨਾਉਣੀਆਂ ਹਰਕਤਾਂ ਨੂੰ ਅੰਜਾਮ ਦੇਣ ਵਾਲਿਆਂ ਨੂੰ ਫੜਨ ਅਤੇ ਫੌਰੀ ਤੌਰ 'ਤੇ ਮਿਸਾਲੀ ਸਜ਼ਾ ਦੇਣ।
ਸਿੱਖ ਨੌਜਵਾਨ ਕਤਲ ਮਾਮਲਾ: ਭਾਰਤ ਨੇ ਪਾਕਿਸਤਾਨ ਸਰਕਾਰ ਤੋਂ ਕੀਤੀ ਜਲਦ ਕਾਰਵਾਈ ਦੀ ਮੰਗ - ravinder singh murdered in pakistan
ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਤੇ ਹੋਏ ਹਮਲੇ ਤੋਂ ਬਾਅਦ ਹੁਣ ਸਿੱਖ ਨੌਜਵਾਨ ਦੇ ਕਤਲ ਦੀ ਭਾਰਤ ਵਲੋਂ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਗਈ ਹੈ। ਭਾਰਤ ਨੇ ਪਾਕਿਸਤਾਨ ਦੀ ਸਰਕਾਰ ਨੂੰ ਅਜਿਹੀਆਂ ਗਤੀਵਿਧੀਆਂ ਨੂੰ ਤੁਰੰਤ ਰੋਕਣ ਅਤੇ ਦੋਸ਼ੀਆਂ ਦੇ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਸਿੱਖ ਨੌਜਵਾਨ ਕਤਲ ਮਾਮਲਾ
ਦੂਜੇ ਟਵੀਟ 'ਚ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਚ ਹੋਈ ਪੱਥਕਬਾਜ਼ੀ, ਬੇਅਦਬੀ ਅਤੇ ਅਗਵਾ, ਜ਼ਬਰਦਸਤੀ ਧਰਮ ਪਰਿਵਰਤਨ ਅਤੇ ਇੱਕ ਸਿੱਖ ਲੜਕੀ ਦੇ ਵਿਆਹ ਦੇ ਅਣਸੁਲਝੇ ਕੇਸ ਤੋਂ ਬਾਅਦ ਇਹ ਘਟਨਾ ਬੇਹੱਦ ਨਿੰਦਣਯੋਗ ਹੈ।
ਦੱਸਣਯੋਗ ਹੈ ਕਿ ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਪੇਸ਼ਾਵਰ ਸ਼ਹਿਰ 'ਚ ਅਣਪਛਾਤੇ ਵਿਅਕਤੀਆਂ ਨੇ ਪਾਕਿ ਦੇ ਪਹਿਲੇ ਸਿੱਖ ਟੀ.ਵੀ. ਪੱਤਰਕਾਰ ਹਰਮੀਤ ਸਿੰਘ ਦੇ ਭਰਾ ਰਵਿੰਦਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ ਅਤੇ ਉਸ ਦੀ ਲਾਸ਼ ਸ਼ਹਿਰ ਦੇ ਚਮਕਣੀ ਥਾਣਾ ਅਧੀਨ ਆਉਂਦੇ ਇਲਾਕੇ 'ਚੋਂ ਮਿਲੀ।