ਨਵੀਂ ਦਿੱਲੀ: ਪੂਰਬੀ ਲੱਦਾਖ ਵਿੱਚ ਚੀਨ ਦੇ ਨਾਲ ਚੱਲ ਰਹੇ ਵਿਵਾਦ ਨੂੰ ਲੈ ਕੇ ਚੀਫ ਆਫ਼ ਡਿਫੈਂਸ ਸਟਾਫ ਜਨਰਲ ਬਿਪਿਨ ਰਾਵਤ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਐਲਏਸੀ ‘ਤੇ ਚੀਨੀ ਕਬਜ਼ੇ ਨਾਲ ਨਜਿੱਠਣ ਲਈ ਫੌਜੀ ਬਦਲ ‘ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਜੇ ਫੌਜੀ ਅਤੇ ਕੂਟਨੀਤਕ ਪੱਧਰ 'ਤੇ ਗੱਲਬਾਤ ਅਸਫਲ ਹੋ ਜਾਂਦੀ ਹੈ ਤਾਂ ਫੌਜੀ ਬਦਲ 'ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ।
ਭਾਰਤ ਅਤੇ ਚੀਨ ਵਿਚਾਲੇ ਤਣਾਅ ਭਰੇ ਮਾਹੌਲ ਨੂੰ ਘੱਟ ਕਰਨ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ।
ਇਸ ਤਰਤੀਬ ਵਿੱਚ, ਦੋਵੇਂ ਦੇਸ਼ਾ ਦੇ ਵਿਚਾਲੇ ਪੂਰਬੀ ਲੱਦਾਖ ਖੇਤਰ ਵਿੱਚ ਅਸਲ ਕੰਟਰੋਲ ਰੇਖਾ (ਐਲਏਸੀ) 'ਤੇ ਤਣਾਅ ਨੂੰ ਘਟਾਉਣ ਅਤੇ ਫੌਜ ਦੀ ਪੂਰੀ ਵਾਪਸੀ ਨੂੰ ਯਕੀਨੀ ਬਣਾਉਣ ਲਈ ਫੌਜੀ ਅਤੇ ਕੂਟਨੀਤਕ ਪੱਧਰ 'ਤੇ ਗੱਲਬਾਤ ਹੋ ਰਹੀ ਹੈ।
ਦੱਸ ਦਈਏ ਕਿ ਲੱਦਾਖ ਦੀ ਗਲਵਾਨ ਘਾਟੀ ਵਿੱਚ 15-16 ਜੂਨ ਦੀ ਦਰਮਿਆਨੀ ਰਾਤ ਦੋਵਾਂ ਦੇਸ਼ਾਂ ਦੇ ਫੌਜੀ ਜਵਾਨਾ ਵਿੱਚ ਹਿੰਸਕ ਝੜਪ ਹੋਈ ਸੀ। ਇਸ ਵਿੱਚ ਇੱਕ ਕਰਨਲ ਸਮੇਤ 20 ਫੌਜੀ ਜਵਾਨ ਸ਼ਹੀਦ ਹੋਏ ਸੀ। ਦੇਰ ਰਾਤ ਫੌਜੀ ਸੂਤਰਾਂ ਦੇ ਹਵਾਲੇ ਤੋਂ ਆਈ ਖਬਰਾਂ ਵਿੱਚ ਦੱਸਿਆ ਗਿਆ ਸੀ ਕਿ ਚੀਨੀ ਪੱਖ ਵਿੱਚ 43 ਲੋਕਾਂ ਦੇ ਸੱਟਾਂ ਵੱਜੀਆਂ ਸਨ।