ਪੰਜਾਬ

punjab

ਮਹਾਂਮਾਰੀ ਵਿਰੁੱਧ ਯੋਜਨਾਬੱਧ ਲੜਾਈ ਲੜ ਰਿਹਾ ਭਾਰਤ: ਅਮਿਤ ਸ਼ਾਹ

By

Published : Sep 10, 2020, 4:39 PM IST

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਮਹਾਂਮਾਰੀ ਦੇ ਵਿਰੁੱਧ ਭਾਰਤ ਯੋਜਨਾਬੱਧ ਲੜਾਈ ਲੜ ਰਿਹਾ ਹੈ। ਸ਼ਾਹ ਨੇ ਲੋਕਾਂ ਨੂੰ ਕੋਰੋਨਾ ਵੈਕਸੀਨ ਨਾ ਮਿਲਣ ਤੱਕ ਲੋੜੀਂਦੀਆਂ ਸਾਵਧਾਨੀ ਵਰਤਣ ਲਈ ਕਿਹਾ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਗਾਂਧੀਨਗਰ: ਕੋਰੋਨਾ ਵਾਇਰਸ ਨੂੰ ਪਹਿਲਾਂ ਕਦੇ ਨਾ ਵੇਖੀ ਗਈ ਚੁਣੌਤੀ ਕਰਾਰ ਦਿੰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਮਹਾਂਮਾਰੀ ਦੇ ਵਿਰੁੱਧ ਭਾਰਤ ਯੋਜਨਾਬੱਧ ਲੜਾਈ ਲੜ ਰਿਹਾ ਹੈ।

ਖ਼ੁਦ ਕੋਰੋਨਾ ਨੂੰ ਮਾਤ ਦੇ ਚੁੱਕੇ ਭਾਜਪਾ ਆਗੂ ਨੇ ਲੋਕਾਂ ਨੂੰ ਕੋਰੋਨਾ ਵੈਕਸੀਨ ਨਾ ਮਿਲਣ ਤੱਕ ਲੋੜੀਂਦੀਆਂ ਸਾਵਧਾਨੀ ਵਰਤਣ ਲਈ ਕਿਹਾ।

ਉਨ੍ਹਾਂ ਕਿਹਾ, “ਕੋਰੋਨਾ ਵਾਇਰਸ ਸਾਡੇ ਲਈ ਇੱਕ ਚੁਣੌਤੀ ਹੈ ਪਰ ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਯੋਜਨਾਬੱਧ ਢੰਗ ਨਾਲ ਇਸ ਵਿਰੁੱਧ ਲੜ ਰਹੇ ਹਾਂ ਅਤੇ ਪੂਰੀ ਦੁਨੀਆ ਨੇ ਸਾਡੇ ਯਤਨਾਂ ਨੂੰ ਮੰਨ੍ਹਿਆ ਹੈ।”

ਗਾਂਧੀਨਗਰ ਤੋਂ ਲੋਕ ਸਭਾ ਮੈਂਬਰ ਅਮਿਤ ਸ਼ਾਹ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਹਲਕੇ ਵਿੱਚ 134 ਕਰੋੜ ਰੁਪਏ ਦੇ ਵੱਖ-ਵੱਖ ਪ੍ਰਾਜੈਕਟਾਂ ਦਾ ਨੀਂਹ ਪੱਥਰ ਜਾਂ ਉਦਘਾਟਨ ਕੀਤਾ।

ਸ਼ਾਹ ਨੇ ਕਿਹਾ ਕਿ ਹਾਲਾਂਕਿ ਕੋਰੋਨਾ ਵਾਇਰਸ ਨੇ ਗਾਂਧੀਨਗਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਹੌਲੀ ਕਰ ਦਿੱਤਾ ਹੈ, ਪਰ ਮਹਾਂਮਾਰੀ ਲੰਬੇ ਸਮੇਂ ਤੱਕ ਗੁਜਰਾਤ ਜਾਂ ਭਾਰਤ ਨੂੰ ਪਿੱਛੇ ਨਹੀਂ ਧੱਕ ਸਕੇਗੀ।

ਗ੍ਰਹਿ ਮੰਤਰੀ ਦੇ ਇਨ੍ਹਾਂ ਦਾਅਵਿਆਂ ਦੇ ਬਾਵਜੂਦ ਕੋਰੋਨਾ ਦਾ ਕਹਿਰ ਦੇਸ਼ ਵਿੱਚ ਲਗਾਤਾਰ ਵਧਦਾ ਜਾ ਰਿਹਾ ਹੈ। ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਸਾਢੇ 44 ਲੱਖ ਤੋਂ ਪਾਰ ਹੋ ਗਿਆ ਹੈ ਅਤੇ ਹੁਣ ਤੱਕ 75 ਹਜ਼ਾਰ ਤੋਂ ਵੱਧ ਕੋਰੋਨਾ ਮਰੀਜ਼ਾਂ ਦੀਆਂ ਮੌਤਾਂ ਹੋ ਚੁੱਕੀਆਂ ਹਨ।

ABOUT THE AUTHOR

...view details