ਪੰਜਾਬ

punjab

ETV Bharat / bharat

ਕੋਰੋਨਾ ਮਾਮਲਿਆਂ 'ਚ ਬ੍ਰਾਜ਼ੀਲ ਨੂੰ ਪਛਾੜ ਦੂਜੇ ਨੰਬਰ 'ਤੇ ਪੁੱਜਿਆ ਭਾਰਤ

ਭਾਰਤ ਕੋਰੋਨਾ ਵਾਇਰਸ ਦੇ 42,04,613 ਮਾਮਲੇ ਅਤੇ 71,642 ਮੌਤਾਂ ਦੇ ਨਾਲ ਬ੍ਰਾਜ਼ੀਲ ਨੂੰ ਪਛਾੜ ਕੇ ਸਭ ਤੋਂ ਪ੍ਰਭਾਵਿਤ ਦੇਸ਼ਾਂ ਵਿੱਚ ਦੂਜੇ ਸਥਾਨ ਉੱਤੇ ਪਹੁੰਚ ਗਿਆ ਹੈ।

ਫ਼ੋਟੋ।
ਫ਼ੋਟੋ।

By

Published : Sep 7, 2020, 12:06 PM IST

ਨਵੀਂ ਦਿੱਲੀ: ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ ਲਗਾਤਾਰ ਵੱਧਦਾ ਜਾ ਰਿਹਾ ਹੈ। ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ 42 ਲੱਖ ਤੋਂ ਪਾਰ ਪਹੁੰਚ ਗਏ ਹਨ ਅਤੇ 71,642 ਲੋਕ ਇਸ ਵਾਇਰਸ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ। ਉਨ੍ਹਾਂ ਮਾਮਲਿਆਂ ਦੇ ਨਾਲ ਭਾਰਤ ਹੁਣ ਬ੍ਰਾਜ਼ੀਲ ਨੂੰ ਪਛਾੜ ਕੇ ਸਭ ਤੋਂ ਪ੍ਰਭਾਵਿਤ ਦੇਸ਼ਾਂ ਵਿੱਚ ਦੂਜੇ ਸਥਾਨ ਉੱਤੇ ਪਹੰਚ ਗਿਆ ਹੈ।

ਸਿਹਤ ਮੰਤਰਾਲੇ ਵੱਲੋਂ ਸੋਮਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਹੁਣ ਤੱਕ 90,802 ਨਵੇਂ ਕੇਸ ਸਾਹਮਣੇ ਆਏ ਹਨ। ਇਸ ਤੋਂ ਬਾਅਦ ਪੀੜਤਾਂ ਦੀ ਕੁੱਲ ਗਿਣਤੀ 42,04,613 ਹੋ ਗਈ ਹੈ। ਇਸ ਦੇ ਨਾਲ ਹੀ ਇਸ ਸਮੇਂ ਦੌਰਾਨ 1016 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।

ਤਾਜ਼ਾ ਜਾਣਕਾਰੀ ਅਨੁਸਾਰ ਇਸ ਸਮੇਂ ਦੇਸ਼ ਵਿਚ 8,82,542 ਮਾਮਲੇ ਐਕਟਿਵ ਹਨ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ 69,564 ਲੋਕ ਕੋਰੋਨਾ ਵਾਇਰਸ ਨੂੰ ਮਾਤ ਦੇ ਕੇ ਠੀਕ ਹੋ ਗਏ ਹਨ। ਰਿਕਵਰੀ ਰੇਟ 77.30 ਫੀਸਦੀ ਤੱਕ ਪਹੁੰਚ ਗਿਆ ਹੈ। ਇਸ ਸਮੇਂ 21 ਫੀਸਦੀ ਮਾਮਲੇ ਐਕਟਿਵ ਹਨ।

ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 1946 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 54 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ ਵਿੱਚ ਹੁਣ ਕੋਰੋਨਾ ਪੀੜਤਾਂ ਦੀ ਗਿਣਤੀ ਸਾਢੇ 63 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ 1862 ਲੋਕਾਂ ਦੀ ਮੌਤ ਹੋ ਚੁੱਕੀ ਹੈ।

ABOUT THE AUTHOR

...view details