ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ। ਸ਼ੁੱਕਰਵਾਰ ਨੂੰ ਕੋਰੋਨਾ ਪੀੜਤ ਮਰੀਜ਼ਾਂ ਦਾ ਅੰਕੜਾ 2 ਲੱਖ 35 ਹਜ਼ਾਰ ਨੂੰ ਪਾਰ ਕਰ ਗਿਆ, ਜਿਸ ਨਾਲ ਭਾਰਤ ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਦੇਸ਼ਾਂ ਦੀ ਸੂਚੀ ਵਿੱਚ ਛੇਵੇਂ ਸਥਾਨ 'ਤੇ ਪਹੁੰਚ ਗਿਆ ਹੈ। ਭਾਰਤ ਵਿੱਚ ਕੋਰੋਨਾ ਕਾਰਨ 6600 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।
2.35 ਲੱਖ ਤੋਂ ਵੱਧ ਮਰੀਜ਼ਾਂ ਨਾਲ ਇਟਲੀ ਨੂੰ ਪਿੱਛੇ ਛੱਡ 6ਵੇਂ ਸਥਾਨ 'ਤੇ ਪਹੁੰਚਿਆ ਭਾਰਤ
ਦੇਸ਼ ਵਿੱਚ ਕੋਰੋਨਾ ਪੀੜਤ ਮਰੀਜ਼ਾਂ ਦਾ ਅੰਕੜਾ 2 ਲੱਖ 35 ਹਜ਼ਾਰ ਨੂੰ ਪਾਰ ਕਰ ਗਿਆ, ਜਿਸ ਨਾਲ ਭਾਰਤ ਕੋਰੋਨਾ ਤੋਂ ਸਭ ਤੋਂ ਵੱਧ ਪ੍ਰਭਾਵਿਤ ਦੇਸ਼ਾਂ ਦੀ ਸੂਚੀ ਵਿੱਚ ਛੇਵੇਂ ਸਥਾਨ 'ਤੇ ਪਹੁੰਚ ਗਿਆ ਹੈ।
ਭਾਰਤ ਵਿੱਚ ਕੋਵਿਡ-19 ਪੀੜਤ ਮਰੀਜ਼ਾਂ ਦੀ ਗਿਣਤੀ ਹੁਣ ਇਟਲੀ ਨਾਲੋਂ ਵੀ ਜ਼ਿਆਦਾ ਹੋ ਗਈ ਹੈ। ਕੁੱਝ ਦਿਨ ਪਹਿਲਾਂ ਭਾਰਤ ਨੇ ਕੋਰੋਨਾ ਸੰਕਰਮਿਤ ਮਾਮਲਿਆਂ ਵਿੱਚ ਚੀਨ ਨੂੰ ਪਿੱਛੇ ਛੱਡਿਆ ਸੀ। ਦੁਨੀਆ ਵਿੱਚ ਹੁਣ ਤੱਕ ਸਭ ਤੋਂ ਜ਼ਿਆਦਾ ਕੋਰੋਨਾ ਮਰੀਜ਼ (1,888,370 ) ਅਮਰੀਕਾ ਵਿੱਚ ਹਨ।
ਜੌਨ ਹੌਪਕਿਨਜ਼ ਕੋਰੋਨਾਵਾਇਰਸ ਰਿਸੋਰਸ ਸੈਂਟਰ ਵੱਲੋਂ ਦਿੱਤੇ ਅੰਕੜਿਆਂ ਮੁਤਾਬਕ ਭਾਰਤ ਵਿੱਚ ਹੁਣ ਤੱਕ ਕੁੱਲ 236,091 ਕੋਰੋਨਾ ਮਰੀਜ਼ ਸਾਹਮਣੇ ਆਏ ਹਨ, ਜਦਕਿ 66,49 ਲੋਕਾਂ ਦੀ ਮੌਤ ਹੋਈ ਹੈ। ਕੋਰੋਨਾ ਵਾਇਰਸ ਨਾਲ ਹੋਈਆਂ ਮੌਤਾਂ ਦੇ ਮਾਮਲੇ ਵਿੱਚ ਭਾਰਤ 12ਵੇਂ ਨੰਬਰ 'ਤੇ ਹੈ ਅਤੇ ਕੋਰੋਨਾ ਨਾਲ ਸਭ ਤੋਂ ਜ਼ਿਆਦਾ ਮੌਤਾਂ (108,813) ਅਮਰੀਕਾ ਵਿੱਚ ਹੋਈਆਂ ਹਨ।