ਭਾਰਤ ਸਰਕਾਰ ਦਾ ਕਰਤਾਰਪੁਰ ਲਾਂਘੇ ਪ੍ਰਤੀ ਸੰਪੂਰਨ ਹਾਂ ਪੱਖੀ ਰਵੱਈਆ - ਸਟੇਟ ਆਫ਼ ਦ ਆਰਟ'
ਭਾਰਤ ਸਰਕਾਰ ਨੇ ਕਰਤਾਰ ਲਾਂਘੇ ਦੇ ਲਈ 'ਸਟੇਟ ਆਫ਼ ਦ ਆਰਟ' ਪੈਸੇਂਜਰ ਟਰਮਿਨਲ ਬਿਲਡਿੰਗ (ਪੀ.ਟੀ.ਬੀ) ਨੂੰ ਦਿੱਤੀ ਪ੍ਰਵਾਨਗੀ।

ਪੀ.ਟੀ.ਬੀ
ਨਵੀਂ ਦਿੱਲੀ: ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਇੱਕ ਵੱਡੀ ਖ਼ਬਰ ਹੈ। ਭਾਰਤ ਸਰਕਾਰ ਨੇ ਕਰਤਾਰ ਲਾਂਘੇ ਦੇ ਲਈ 'ਸਟੇਟ ਆਫ਼ ਦ ਆਰਟ' ਪੈਸੇਂਜਰ ਟਰਮਿਨਲ ਬਿਲਡਿੰਗ (ਪੀ.ਟੀ.ਬੀ) ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਕੰਪਲੈਕਸ ਵਿੱਚ ਸ਼ਰਧਾਲੂਆਂ ਦੀ ਸੁਵਿਧਾਵਾਂ ਲਈ ਸਾਰੀਆਂ ਜਰੂਰੀ ਸੁਵਿਧਾਵਾਂ ਹੋਣਗੀਆਂ।
ਇਸ ਦੇ ਨਾਲ ਹੀ ਗ੍ਰਹਿ ਮੰਤਰਾਲੇ ਨੇ ਸ਼ਰਧਾਲੂਆਂ ਲਈ ਅਤਿਆਧੁਨਿਕ ਸਹੂਲਤਾਂ ਨਾਲ ਲੈਸ ਪੈਸੇਂਜਰ ਟਰਮੀਨਲ ਭਵਨ ਦੇ ਨਿਰਮਾਣ ਦੀ ਯੋਜਨਾ ਨੂੰ ਮੰਜੂਰੀ ਦੇ ਦਿੱਤੀ ਹੈ। ਇਸ ਟਰਮੀਨਲ ਲਈ 190 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। ਪੀ.ਟੀ.ਬੀ 'ਚ ਪਾਕਿਸਤਾਨ ਵੱਲ ਜਾਣ ਵਾਲੇ ਸ਼ਰਧਾਲੂਆਂ ਦੀ ਸਹੂਲਤਾਂ ਲਈ ਸਾਰੀਆਂ ਲੋੜੀਂਦੀਆਂ ਸਹੂਲਤਾਂ ਹੋਣਗੀਆਂ। ਪੈਸੇਂਜਰ ਟਰਮੀਨਲ ਬਿਲਡਿੰਗ ਕੰਪਲੈਕਸ ਨੂੰ 21,650 ਵਰਗ ਮੀਟਰ 'ਚ ਵਿਕਸਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਇਸ ਨੂੰ ਪੂਰੀ ਤਰ੍ਹਾਂ ਨਾਲ ਏਅਰ ਕੰਡੀਸ਼ਨਡ ਬਣਾਉਣ ਦਾ ਵੀ ਪ੍ਰਸਤਾਵ ਹੈ।
ਖ਼ਾਸ ਗੱਲ ਇਹ ਹੈ ਕਿ ਇਸ ਬਿਲਡਿੰਗ ਨੂੰ ਖੰਡੇ ਦਾ ਨਿਸ਼ਾਨ ਦਿੱਤਾ ਗਿਆ ਹੈ,ਜੋ ਕਿ ਮਨੁੱਖਤਾ ਅਤੇ ਆਪਸੀ ਏਕਤਾ ਨੂੰ ਦਰਸਾਉਂਦਾ ਹੈ। ਇੰਨਾਂ ਹੀ ਨਹੀਂ ਬਿਲਡਿੰਗ ਦੇ ਅੰਦਰ ਭਾਰਤੀ ਵਿਰਸੇ ਨੂੰ ਦਰਸਾਉਂਦੀਆਂ ਕੁਝ ਤਸਵੀਰਾਂ ਵੀ ਲਗਾਈਆਂ ਜਾਣਗੀਆਂ।
ਜ਼ਿਕਰਯੋਗ ਹੈ ਕਿ ਨਵੰਬਰ 2018 ਨੂੰ ਕਰਤਾਰਪੁਰ ਸਾਹਿਬ ਲਈ ਬਣਨ ਵਾਲੇ ਲਾਂਘੇ ਨੂੰ ਖੋਲ੍ਹਣ ਲਈ ਕੇਂਦਰ ਸਰਕਾਰ ਨੇ ਮਨਜ਼ੂਰੀ ਦਿੱਤੀ ਸੀ। ਇਸ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਦੋਵੇਂ ਪਾਸਿਓਂ ਨੀਂਹ ਪੱਥਰ ਰੱਖਿਆ ਗਿਆ ਸੀ।