ਸ੍ਰੀਨਗਰ: ਜੰਮੂ-ਕਸ਼ਮੀਰ ਦੇ ਸੋਪੋਰ ਵਿੱਚ ਭਾਰਤੀ ਫੌਜ਼ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਫੌਜ ਵੱਲੋਂ ਚਲਾਏ ਗਏ ਅਭਿਆਨ ਤਹਿਤ ਲਸ਼ਕਰ-ਏ-ਤੋਇਬਾ ਦੇ ਇੱਕ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਜੰਮੂ-ਕਸ਼ਮੀਰ ਦੇ ਸੋਪੋਰ ਵਿੱਚ ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਗ੍ਰਿਫ਼ਤਾਰ - ਲਸ਼ਕਰ ਏ ਤੋਇਬਾ ਦਾ ਅੱਤਵਾਦੀ ਗ੍ਰਿਫ਼ਤਾਰ
ਜੰਮੂ-ਕਸ਼ਮੀਰ ਦੇ ਸੋਪੋਰ ਵਿੱਚ ਭਾਰਤੀ ਫੌਜ ਨੇ ਲਸ਼ਕਰ-ਏ-ਤੋਇਬਾ ਦੇ ਇੱਕ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ।
ਫ਼ੋਟੋ
ਜਾਣਕਾਰੀ ਮੁਤਾਬਕ ਅੱਤਵਾਦੀ ਕੋਲੋਂ ਕਈ ਹਥਿਆਰ ਬਰਾਮਦ ਕੀਤੇ ਗਏ ਹਨ। ਫੌਜ ਨੇ ਅੱਤਵਾਦੀ ਨੂੰ ਆਪਣੇ ਕਬਜੇ ਵਿੱਚ ਲੈ ਲਿਆ ਹੈ ਅਤੇ ਉਸ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ।
ਇਸ ਦੇ ਨਾਲ ਹੀ ਤੁਹਾਨੂੰ ਦੱਸ ਦਈਏ ਕਿ ਮੰਗਲਵਾਰ ਦੁਪਹਿਰ ਨੂੰ ਦ੍ਰਬਗਾਮ ਵਿੱਚ ਅੱਤਵਾਦੀਆਂ ਨੇ ਇੱਕ ਪ੍ਰੀਖਿਆ ਕੇਂਦਰ ਦੇ ਨੇੜੇ ਫੌਜ ਦੀ ਗਸ਼ਤ ਪਾਰਟੀ 'ਤੇ ਗੋਲੀਬਾਰੀ ਕੀਤੀ ਸੀ। ਜਿਸ ਤੋਂ ਬਾਅਦ ਅੱਤਵਾਦੀ ਮੌਕੇ 'ਤੇ ਉਥੋਂ ਫ਼ਰਾਰ ਹੋ ਗਏ ਸਨ।