ਪੰਜਾਬ

punjab

ETV Bharat / bharat

ਭਾਰਤੀ ਫੌਜ ਨੇ ਪਾਕਿ ਵਲੋਂ ਜੰਗਬੰਦੀ ਦੀ ਉਲੰਘਣਾ 'ਚ ਸ਼ਹੀਦ ਹੋਏ ਫੌਜੀਆਂ ਨੂੰ ਕੀਤੀ ਸ਼ਰਧਾਂਜਲੀ ਭੇਟ - ਰਾਈਫਲ ਮੈਨ ਗਮਿਲ ਕੁਮਾਰ ਸ਼੍ਰੇਸ਼ਠਾ

ਭਾਰਤੀ ਫੌਜ ਨੇ ਐਤਵਾਰ ਨੂੰ 2 ਫੌਜੀਆਂ ਹਵ ਪਦਮ ਬਹਾਦੁਰ ਸ਼੍ਰੇਸ਼ਠਾ ਅਤੇ ਰਾਈਫਲ ਮੈਨ ਗਮਿਲ ਕੁਮਾਰ ਸ਼੍ਰੇਸ਼ਠਾ ਨੂੰ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਨੇ ਪਾਕਿਸਤਾਨ ਵਲੋਂ ਨਿਰ ਵਿਘਨ ਜੰਗਬੰਦੀ ਦੀ ਉਲੰਘਣਾ ਵਿੱਚ ਆਪਣੀ ਜਾਨ ਗੁਆ ​​ਦਿੱਤੀ।

ਫ਼ੋਟੋ

By

Published : Oct 20, 2019, 10:54 PM IST

ਨਵੀਂ ਦਿੱਲੀ: ਭਾਰਤੀ ਫੌਜ ਨੇ ਐਤਵਾਰ ਨੂੰ 2 ਫੌਜੀਆਂ ਹਵ ਪਦਮ ਬਹਾਦਰ ਸ਼੍ਰੇਸ਼ਠਾ ਅਤੇ ਰਾਈਫਲ ਮੈਨ ਗਮਿਲ ਕੁਮਾਰ ਸ਼੍ਰੇਸ਼ਠਾ ਨੂੰ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਨੇ ਪਾਕਿਸਤਾਨ ਵਲੋਂ ਨਿਰਵਿਘਨ ਜੰਗਬੰਦੀ ਦੀ ਉਲੰਘਣਾ ਵਿੱਚ ਸ਼ਹਾਦਤ ਦਾ ਜਾਮ ਪੀ ਲਿਆ। ਭਾਰਤੀ ਫੌਜ ਨੇ ਜਵਾਬੀ ਕਾਰਵਾਈ ਕੀਤੀ ਅਤੇ ਭਾਰੀ ਨੁਕਸਾਨ ਪਹੁੰਚਾਇਆ, ਤਿੰਨ ਅੱਤਵਾਦੀ ਕੈਂਪਾਂ ਨੂੰ ਨਸ਼ਟ ਕਰ ਦਿੱਤਾ ਅਤੇ 6- 10 ਪਾਕਿਸਤਾਨੀ ਸੈਨਿਕ ਮਾਰੇ ਗਏ।

ਭਾਰਤੀ ਫੌਜ ਨੇ ਟਵੀਟ ਕੀਤਾ ਕਿ, 'ਜਨਰਲ ਬਿਪਿਨ ਰਾਵਤ COAS ਅਤੇ ਸਾਰੇ ਰੈਂਕ ਬਹਾਦਰ ਫੌਜੀਆਂ ਦੀ ਸਰਵ ਉੱਤਮ ਕੁਰਬਾਨੀ ਨੂੰ ਸਲਾਮ ਕਰਦੇ ਹਨ ਅਤੇ ਪਰਿਵਾਰਾਂ ਨਾਲ ਡੂੰਘਾ ਦੁੱਖ ਦਾ ਪ੍ਰਗਟਾਵਾ ਕਰਦੇ ਹਨ।'

ਭਾਰਤੀ ਫੌਜ ਦੀ ਉੱਤਰੀ ਕਮਾਂਡ ਨੇ ਇੱਕ ਟਵੀਟ ਵਿੱਚ ਲਿਖਿਆ, "ਲੈਫਟੀਨੈਂਟ ਜਨਰਲ ਰਣਬੀਰ ਸਿੰਘ, ਅਰਮੀ ਸੀਡੀਆਰ ਐਨਸੀ ਅਤੇ ਸਾਰੇ ਸ਼੍ਰੇਣੀ ਦੇ ਰੈਂਕ ਸਾਡੇ ਬਹਾਦਰ ਫੌਜੀਆਂ ਦੀ ਸਰਵ ਉੱਤਮ ਕੁਰਬਾਨੀ ਨੂੰ ਸਲਾਮ ਕਰਦੇ ਹਨ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹਨ।"

ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਤੰਗਧਾਰ ਸੈਕਟਰ ਵਿੱਚ ਐਤਵਾਰ ਨੂੰ ਪਾਕਿਸਤਾਨੀ ਫ਼ੌਜੀਆਂ ਨੇ ਜੰਗਬੰਦੀ ਦੀ ਉਲੰਘਣਾ ਕੀਤੀ। ਇਸ ਦੌਰਾਨ ਪਾਕਿਸਤਾਨ ਦੇ ਫ਼ੌਜੀਆਂ ਨੇ ਗੋਲੀਆਂ ਚਲਾਈਆਂ ਜਿਸ ਵਿੱਚ 2 ਭਾਰਤੀ ਫ਼ੌਜੀ ਸ਼ਹੀਦ ਹੋ ਗਏ ਤੇ ਇੱਕ ਨਾਗਰਿਕ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 3 ਨਾਗਰਿਕ ਜਖ਼ਮੀ ਵੀ ਹੋ ਗਏ ਸਨ।

ਇਹ ਵੀ ਪੜ੍ਹੋ: ਪਾਕਿ ਨੇ ਭਾਰਤ ਦੇ ਡਿਪਟੀ ਹਾਈ ਕਮਿਸ਼ਨਰ ਨੂੰ ਪੀ.ਓ.ਕੇ. 'ਤੇ ਕਾਰਵਾਈ ਤੋਂ ਬਾਅਦ ਕੀਤਾ ਤਲਬ

ਭਾਰਤੀ ਫੌਜ ਨੇ ਜਵਾਬੀ ਕਾਰਵਾਈ ਕੀਤੀ ਅਤੇ ਤਿੰਨ ਅੱਤਵਾਦੀ ਕੈਂਪਾਂ ਨੂੰ ਨਸ਼ਟ ਕਰ ਦਿੱਤਾ ਅਤੇ 6 ਤੋਂ 10 ਪਾਕਿਸਤਾਨੀ ਫੌਜੀ ਮਾਰ ਸੁੱਟੇ।

ABOUT THE AUTHOR

...view details